ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਇਹ ਅਹਿਮ ਫ਼ੈਸਲਾ

Wednesday, Apr 28, 2021 - 09:48 AM (IST)

ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਇਹ ਅਹਿਮ ਫ਼ੈਸਲਾ

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਵਿਦਿਆਰਥੀ ਆਪਣੇ ਮਾਪਿਆਂ ਦੀ ਮਰਜ਼ੀ ਅਨੁਸਾਰ ਕਿਸੇ ਵੀ ਸਰਕਾਰੀ ਸਕੂਲ ’ਚ ਦਾਖ਼ਲਾ ਲੈ ਸਕਦੇ ਹਨ। ਉਨ੍ਹਾਂ ਦਾ ਕਲੱਸਟਰ ਸਕੂਲ ’ਚ ਹੀ ਦਾਖ਼ਲਾ ਲੈਣਾ ਜ਼ਰੂਰੀ ਨਹੀਂ ਹੈ। ਇਸ ਸਬੰਧ ’ਚ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲਾਂ ’ਚ ਦਾਖ਼ਲੇ ਦੇ ਸਬੰਧ ’ਚ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ/ਸਕੂਲ ਪ੍ਰਮੁੱਖਾਂ ਨਾਲ ਹਫਤਾਵਰ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗ੍ਰਿਫ਼ਤਾਰ

ਇਨ੍ਹਾਂ ਮੀਟਿੰਗਾਂ ਦੌਰਾਨ ਧਿਆਨ ’ਚ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਲੱਸਟਰ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ ਉਸੇ ਕਲੱਸਟਰ ’ਚ ਸਥਿਤ ਸਕੂਲਾਂ ’ਚ ਹੀ ਕਰਵਾਉਣੇ ਹੁੰਦੇ ਹਨ ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਵਿਭਾਗ ਵੱਲੋਂ ਕਦੇ ਵੀ ਇਸ ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਨਹੀਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : 'ਆਸਾਮ' 'ਚ ਲੱਗੇ ਭੂਚਾਲ ਦੇ ਵੱਡੇ ਝਟਕੇ, 6.4 ਮਾਪੀ ਗਈ ਤੀਬਰਤਾ

ਜਾਰੀ ਇਸ ਪੱਤਰ ਅਨੁਸਾਰ ਕਲੱਸਟਰ ’ਚ ਸਥਿਤ ਸਰਕਾਰੀ ਸਕੂਲ ਦੇ ਕਿਸੇ ਵੀ ਕਲਾਸ ਦੇ ਵਿਦਿਆਰਥੀ ਲਈ ਜ਼ਰੂਰੀ ਨਹੀਂ ਹੈ ਕਿ ਉਹ ਕਲੱਸਟਰ ਦੇ ਸਕੂਲ ’ਚ ਦਾਖ਼ਲ ਹੋਵੇ। ਵਿਦਿਆਰਥੀਆਂ ਦਾ ਦਾਖ਼ਲਾ ਮਾਪਿਆਂ ਦੀ ਇੱਛਾ ਅਨੁਸਾਰ ਹੋਣਾ ਚਾਹੀਦਾ ਹੈ। ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਰਕਾਰੀ ਸਕੂਲ ’ਚ ਬੱਚਿਆਂ ਨੂੰ ਦਾਖ਼ਲ ਕਰਵਾ ਸਕਦੇ ਹਨ, ਭਾਂਵੇ ਉਹ ਕਿਸੇ ਵੀ ਕਲੱਸਟਰ ’ਚ ਸਥਿਤ ਹੋਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News