ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ
Wednesday, Apr 19, 2023 - 06:29 PM (IST)
ਲੁਧਿਆਣਾ/ਚੰਡੀਗੜ੍ਹ/ (ਵਿੱਕੀ) : ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ (ਪ੍ਰਾਇਮਰੀ) ਪ੍ਰਾਜੈਕਟ ਦੇ ਅਧੀਨ ਜ਼ਿਲ੍ਹਾ ਕੋਆਰਡੀਨੇਟਰ/ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਅਤੇ ਬੀ. ਐੱਮ. ਟੀ. ਦੇ ਰੂਪ ’ਚ ਕੰਮ ਕਰ ਰਹੇ ਅਧਿਆਪਕਾਂ ਨੂੰ ਆਪਣੇ ਜੱਦੀ ਸਕੂਲਾਂ ’ਚ ਤੁਰੰਤ ਮੌਜੂਦ ਹੋਣ ਅਤੇ ਸਕੂਲਾਂ ਵਿਚ ਰਹਿ ਕੇ ਪ੍ਰਾਜੈਕਟ ਦਾ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧ ਵਿਚ ਵਿਭਾਗ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਪ੍ਰਾਇਰੀ ਸਿੱਖਿਆ) ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ (ਪ੍ਰਾਇਮਰੀ) ਪ੍ਰਾਜੈਕਟ ਅਧੀਨ ਜ਼ਿਲ੍ਹਾ ਕੋਆਰਡੀਨੇਟਰ/ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਅਤੇ ਬੀ. ਐੱਮ. ਟੀ. ਦੇ ਰੂਪ ’ਚ ਕੰਮ ਰਹੇ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਜੱਦੀ ਸਕੂਲਾਂ ’ਚ ਭੇਜਿਆ ਜਾਵੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੇ ਇਕ ਟਵੀਟ ਨੇ ਪਾਇਆ ਭੜਥੂ, ਕਈ ਅਧਿਕਾਰੀਆਂ ਤੇ ਲੀਡਰਾਂ ਦੀ ਉੱਡੀ ਨੀਂਦ
ਦੱਸ ਦੇਈਏ ਕਿ ਇਹ ਅਧਿਆਪਕ ਪਿਛਲੇ ਲਗਭਗ 5 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਡਿਊਟੀ ’ਤੇ ਤਾਇਨਾਤ ਸਨ। ਪਿਛਲੇ ਕਈ ਸਾਲਾਂ ਤੋਂ ਜ਼ਿਲਾ ਕੋਆਰਡੀਨੇਟਰ/ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਅਤੇ ਬੀ. ਐੱਮ. ਟੀ. ਦੀ ਡਿਊਟੀ ਦੇ ਨਾਂ ’ਤੇ ਸਕੂਲਾਂ ਤੋਂ ਬਾਹਰ ਕੰਮ ਕਰ ਰਹੇ ਅਧਿਆਪਕਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਲੈ ਕੇ ਸਿੱਖਿਆ ਵਿਭਾਗ ਦੀ ਖੂਬ ਕਿਰਕਰੀ ਹੋ ਰਹੀ ਸੀ, ਜਿਸ ਨਾਲ ਜੋੜ ਕੇ ਇਸ ਕਾਰਵਾਈ ਨੂੰ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਲਈ ਲਿਆ ਅਹਿਮ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।