ਸਕੂਲਾਂ ਨੂੰ ਲੈ ਕੇ ਆਖਿਰ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਸਖ਼ਤ ਹੁਕਮ
Thursday, Sep 18, 2025 - 12:45 PM (IST)

ਮੋਹਾਲੀ (ਰਣਬੀਰ) : ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜ਼ਿਲ੍ਹੇ ਦਾ ਸਾਰੇ ਸਰਕਾਰੀ ਸਕੂਲਾਂ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ। ਦਰਅਸਲ ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਏ.ਡੀ.ਸੀ. ਸੋਨਮ ਚੌਧਰੀ ਨੇ ਕੀਤੀ। ਇਸ ’ਚ ਏ.ਡੀ.ਸੀ. ਨੇ ਸਵੱਛ ਭਾਰਤ ਮਿਸ਼ਨ ਤੇ ਜਲ ਜੀਵਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਮੀਟਿੰਗ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜ਼ਿਲ੍ਹੇ ਦਾ ਸਾਰੇ ਸਰਕਾਰੀ ਸਕੂਲਾਂ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਵਿਆਹ ਕਰਾਉਣ ਆਈ ਅਮਰੀਕਨ ਔਰਤ ਦੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ
ਇਸ ਤੋਂ ਇਲਾਵਾ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚੱਲ ਰਹੇ ਸਵੱਛਤਾ ਹੀ ਸੇਵਾ ਮੁਹਿੰਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਨਾਲ ਤਾਲਮੇਲ ਤੇ ਕੇਂਦਰ ਦੀਆਂ ਹਦਾਇਤਾਂ ਮੁਤਾਬਕ ਸੀ.ਟੀ.ਸੀ.ਐੱਸ. ਨੂੰ ਸਾਫ਼ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਨਾਲ ਹੀ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਰਹਿੰਦੇ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਥਾਪਰ ਮਾਡਲ ਅਧੀਨ ਪਿੰਡਾਂ ਦੇ ਛੱਪੜਾਂ ਦੀ ਕਾਇਆ ਕਲਪ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਵਜੋਂ ਅੱਪਗ੍ਰੇਡ ਕੀਤਾ ਜਾਵੇ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e