ਸਕੂਲ ਫੀਸ ਨੂੰ ਲੈ ਕੇ ਖੜ੍ਹਾ ਹੋਇਆ ਰੇੜਕਾ ਅਜੇ ਨਹੀਂ ਸੁਲਝਿਆ, ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ

06/12/2020 4:38:22 PM

ਚੰਡੀਗੜ੍ਹ : ਪੰਜਾਬ ਦੇ ਨਿੱਜੀ ਸਕੂਲ ਸੰਚਾਲਕਾਂ ਅਤੇ ਬੱਚਿਆਂ ਦੇ ਮਾਪਿਆਂ ਦਰਮਿਆਨ ਸਕੂਲ ਫੀਸ ਨੂੰ ਲੈ ਕੇ ਚੱਲ ਰਿਹਾ ਰੇੜਕਾ ਫਿਲਹਾਲ ਸੁਲਝਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਰੇੜਕੇ ਦੇ ਨਬੇੜੇ ਲਈ ਸ਼ੁੱਕਰਵਾਰ ਨੂੰ ਹਾਈਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਪੱਖ ਰੱਖਿਆ। ਇਸ ਵਿਵਾਦ 'ਤੇ ਹਾਈਕੋਰਟ ਵਿਚ ਲਗਭਗ ਚਾਰ ਘੰਟੇ ਚੱਲੀ ਸੁਣਵਾਈ ਦੌਰਾਨ ਵੀ ਕੋਈ ਹੱਲ ਨਹੀਂ ਨਿਕਲ ਸਕਿਆ ਹੈ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਰੱਖੀ ਗਈ ਹੈ। 

ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਕਾਂਗਰਸ ਦੇ 'ਆਨਲਾਈਨ' ਮੰਚ 'ਤੇ ਗਰਜਣੇ ਨਵਜੋਤ ਸਿੱਧੂ, ਨਹੀਂ ਛੱਡਣਗੇ ਪਾਰਟੀ 

ਕੀ ਹੈ ਮਾਮਲਾ
ਦਰਅਸਲ ਨਿੱਜੀ ਸਕੂਲ ਸੰਚਾਲਕ ਲਾਕਡਾਊਨ ਦੌਰਾਨ ਸਕੂਲ ਫੀਸ ਲੈਣ 'ਤੇ ਅੜੇ ਹੋਏ ਹਨ, ਜਿਨ੍ਹਾਂ ਦਾ ਤਰਕ ਹੈ ਕਿ ਅਧਿਆਪਕਾਂ ਵਲੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ ਹੈ, ਜਦਕਿ ਮਾਪੇ ਫੀਸ ਨਾ ਦੇਣ ਦੀ ਗੱਲ ਆਖ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਸਕੂਲ ਨਹੀਂ ਲੱਗੇ ਤਾਂ ਫੀਸ ਕਿਉਂ ਦਿੱਤੀ ਜਾਵੇ।

ਇਹ ਵੀ ਪੜ੍ਹੋ : ਵੱਡੀ ਖਬਰ : ਪਰਮਿੰਦਰ ਢੀਂਡਸਾ ਨੇ ਭਾਜਪਾ 'ਚ ਸ਼ਾਮਲ ਹੋਣ ਦੇ ਦਿੱਤੇ ਸੰਕੇਤ  


Gurminder Singh

Content Editor

Related News