ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਕੁੜੀ ਦੀ ਮੌਤ

Tuesday, May 07, 2024 - 11:51 AM (IST)

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਕੁੜੀ ਦੀ ਮੌਤ

ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ 'ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਆਪਣੀ ਮਾਂ ਨਾਲ ਐਕਟਿਵਾ 'ਤੇ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ।

ਇਹ ਵੀ ਪੜ੍ਹੋ : ਛੋਟੇ ਬੱਚਿਆਂ ਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਖ਼ਾਸ ਸਲਾਹ, ਪੜ੍ਹੋ ਪੂਰੀ ਖ਼ਬਰ

ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਦੇ ਤੌਰ 'ਤੇ ਕੀਤੀ ਗਈ ਹੈ। ਉਸ ਦੀ ਮਾਂ ਉਸ ਨੂੰ ਐਕਟਿਵਾ 'ਤੇ ਸਕੂਲ ਛੱਡਣ ਜਾ ਰਹੀ ਸੀ ਕਿ ਟਰੱਕ ਚਾਲਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਨੰਨਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਗਰਮੀ ਦਾ ਕਹਿਰ, ਪਾਰਾ ਪੁੱਜਾ 40 ਤੋਂ ਪਾਰ, ਆਉਣ ਵਾਲੇ ਦਿਨਾਂ 'ਚ ਰਾਹਤ ਦੀ ਉਮੀਦ
ਹਾਦਸੇ ਮਗਰੋਂ ਤੁਰੰਤ ਮਾਂ-ਧੀ ਨੂੰ ਆਪਣੀ ਐਂਬੂਲੈਂਸ 'ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅਨੰਨਿਆ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਉਸ ਦੀ ਮਾਂ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਂ-ਧੀ ਪ੍ਰੀਤ ਕਾਲੋਨੀ ਜ਼ੀਰਕਪੁਰ ਦੀਆਂ ਰਹਿਣ ਵਾਲੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News