ਪੰਜਾਬ : ਸਕੂਲ ''ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
Wednesday, Apr 29, 2026 - 11:18 AM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ ਤੇ ਪਹੁੰਚ ਗਈਆਂ। ਫਿਲਹਾਲ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ ਅਤੇ ਮਾਪੇ ਬੱਚਿਆਂ ਨੂੰ ਲੈਣ ਲਈ ਤੁਰੰਤ ਸਕੂਲ ਪਹੁੰਚੇ। ਫਿਲਹਾਲ ਪੁਲਸ ਵੱਲੋਂ ਸਕੂਲ ਵਿਚ ਚੱਪੇ-ਚੱਪੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੋਮਵਾਰ ਦੇਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ਨੇੜੇ ਰੇਲਵੇ ਟ੍ਰੈਕ 'ਤੇ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਧਮਾਕੇ ਵਿਚ ਬੰਬ ਪਲਾਂਟ ਕਰਨ ਆਏ ਮੁਲਜ਼ਮ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਕਈ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
