ਪੰਜਾਬ ਦੇ ਇਹ ਸਕੂਲ 4 ਦਿਨ ਰਹਿਣਗੇ ਬੰਦ! ਹੋ ਗਏ ਹੁਕਮ ਜਾਰੀ
Wednesday, Sep 10, 2025 - 05:28 PM (IST)

ਜਲੰਧਰ (ਚੋਪੜਾ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲੰਧਰ ਜ਼ਿਲ੍ਹੇ ਦੇ 9 ਸਕੂਲਾਂ ਵਿਚ 11 ਅਤੇ 12 ਸਤੰਬਰ ਨੂੰ ਦੋ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ 13 ਤਾਰੀਖ਼ ਨੂੰ ਦੂਜਾ ਸ਼ਨੀਵਾਰ ਅਤੇ 14 ਤਾਰੀਖ਼ ਨੂੰ ਐਤਵਾਰ ਹੋਣ ਕਾਰਨ ਵੀ ਸਕੂਲਾਂ ਵਿਚ ਛੁੱਟੀ ਰਹੇਗੀ। ਇਸ ਹਿਸਾਬ ਦੇ ਨਾਲ ਇਕੱਠੀਆਂ 4 ਛੁੱਟੀਆਂ ਆ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜਵਾਕ ਨੂੰ ਅਗਵਾ ਕਰਕੇ ਸ਼ਮਸ਼ਾਨਘਾਟ 'ਚ ਸੁੱਟੀ ਲਾਸ਼
ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਕਾਰਨ ਜਲੰਧਰ ਜ਼ਿਲ੍ਹੇ ਦੇ ਕੁਝ ਸਕੂਲਾਂ ਨੂੰ ਭਾਰੀ ਮੀਂਹ ਤੋਂ ਬਾਅਦ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਸਬੰਧੀ ਇਹ ਧਿਆਨ ਵਿੱਚ ਆਇਆ ਹੈ ਕਿ ਜਲੰਧਰ ਜ਼ਿਲ੍ਹੇ ਦੇ ਕੁਝ ਸਕੂਲਾਂ ਦੇ ਹਾਲਾਤ ਅੱਜੇ ਵੀ ਠੀਕ ਨਹੀਂ ਹਨ, ਜਿਸ ਕਰਕੇ ਉਨ੍ਹਾਂ ਸਕੂਲਾਂ ਵਿਚ ਦੋ ਦਿਨ ਦੀ ਛੁੱਟੀ ਐਲਾਨ ਕੀਤੀ ਗਈ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ, ਜਲੰਧਰ (ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ) ਨੂੰ ਪਾਬੰਦ ਕੀਤਾ ਜਾਂਦਾ ਹੈ। ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਿਨ੍ਹਾਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ, ਉਨ੍ਹਾਂ ਸਕੂਲਾਂ ਦੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਜਲੰਧਰ ਦੇ ਨੌਜਵਾਨ ਦਾ ਕਤਲ! ਖ਼ੂਨ ਨਾਲ ਲਥਪਥ ਮਿਲੀ ਲਾਸ਼
1. ਸਰਕਾਰੀ ਮਿਡਲ ਸਕੂਲ, ਫਤਿਹ ਜਲਾਲ
2. ਸਰਕਾਰੀ ਮਿਡਲ ਸਕੂਲ, ਬਸਤੀ ਪੀਰ ਦਾਦ
3. ਸਰਕਾਰੀ ਹਾਈ ਸਕੂਲ, ਲਿੱਧੜਾ
4. ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ
5. ਸਰਕਾਰੀ ਹਾਈ ਸਕੂਲ, ਮੁੰਧ
6. ਸਰਕਾਰੀ ਹਾਈ ਸਕੂਲ, ਬੋਪਾਰਾਏ ਕਲਾਂ
7. ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਪੁਰ ਕਲਾਂ, ਲੋਹੀਆਂ ਖਾਸ
8. ਸਰਕਾਰੀ ਪ੍ਰਾਇਮਰੀ ਸਕੂਲ, ਪੀਰ ਦਾਦ, ਵੈਸਟ-2
9. ਸਰਕਾਰੀ ਪ੍ਰਾਇਮਰੀ ਸਕੂਲ, ਮੁੱਧ, ਨਕੋਦਰ-2
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰਾ ਮੁਖੀ ਗੁਰਿੰਦਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e