ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅੱਜ ਤੋਂ ਛੁੱਟੀਆਂ! ਬੱਚਿਆਂ ਦੀਆਂ ਲੱਗੀਆਂ ਮੌਜਾਂ
Wednesday, Apr 02, 2025 - 03:56 PM (IST)

ਬਠਿੰਡਾ (ਵਰਮਾ) : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਸਕੂਲ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ
ਹੁਕਮ ਅਨੁਸਾਰ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ 3 ਅਪ੍ਰੈਲ 2025 ਨੂੰ ਮੇਲਾ ਲੱਗਦਾ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਸਾਰੇ ਜ਼ਿਲ੍ਹਿਆਂ ਨੂੰ ਕੀਤਾ ਗਿਆ Alert
ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਸਕੂਲ 'ਚ 2 ਅਪ੍ਰੈਲ ਤੋਂ 4 ਅਪ੍ਰੈਲ ਦਿਨ ਬੁੱਧਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਐਲਾਨ ਕੀਤੀ ਜਾਂਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8