ਪੰਜਾਬ ਦੇ ਸਕੂਲਾਂ ਵਿਚ ਵਧਾਈਆਂ ਜਾਣ ਛੁੱਟੀਆਂ, ਫਿਰ ਉਠੀ ਮੰਗ
Monday, Sep 08, 2025 - 05:15 PM (IST)

ਮਾਨਸਾ (ਮਿੱਤਲ) : ਪੰਜਾਬ ਵਿਚ ਹੜ੍ਹਾਂ ਦੀ ਮਾਰ ਅਤੇ ਉਸ ਨਾਲ ਹੋਏ ਨੁਕਸਾਨ ਸਾਹਮਣੇ ਆਉਣ ਲੱਗੇ ਹਨ। ਬੇਸ਼ੱਕ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ ਪਰ ਹੜ੍ਹਾਂ ਤੋਂ ਬਾਅਦ ਸਕੂਲਾਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੋਂ ਸਰਹੱਦੀ ਜ਼ਿਲ੍ਹਿਆਂ ਸਕੂਲਾਂ ਬਾਰੇ ਦੁਬਾਰਾ ਫੈਸਲਾ ਲੈਣ ਦੀ ਮੰਗ ਉੱਠ ਰਹੀ ਹੈ। ਸੋਮਵਾਰ ਨੂੰ ਸਿਰਫ ਅਧਿਆਪਕਾਂ ਨੂੰ ਹੀ ਸਕੂਲਾਂ ਵਿਚ ਬੁਲਾਇਆ ਗਿਆ ਅਤੇ ਸੂਬੇ ਵਿਚ ਕਈ ਸਕੂਲਾਂ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਸਾਹਮਣੇ ਆਉਣ ਲੱਗੇ ਹਨ। ਇਕ ਸਕੂਲ ਦੀ ਛੱਤ ਡਿੱਗਣ ਤੋਂ ਇਲਾਵਾ ਇਕ ਸਕੂਲ ਵੈਨ ਪਲਟਣ ਅਤੇ ਕਈ ਸਕੂਲਾਂ ਦੀਆਂ ਛੱਤਾਂ ਟੱਪਕਦੀਆਂ ਦੇਖੀਆਂ ਗਈਆਂ। ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਹੜ੍ਹਾਂ ਨੇ ਸਕੂਲਾਂ ਦੀਆਂ ਇਮਾਰਤਾਂ ਨੂੰ ਵੀ ਵੱਡਾ ਨੁਕਸਾਨ ਪਹੁੰਚਾਇਆ ਹੈ।
ਇਹ ਵੀ ਪੜ੍ਹੋ : ਹੜ੍ਹਾਂ ਦੀ ਮਾਰ ਤੋਂ ਬਾਅਦ ਪੰਜਾਬੀਆਂ 'ਤੇ ਆਇਆ ਹੁਣ ਇਕ ਹੋਰ ਖ਼ਤਰਾ
ਕਈ ਸਕੂਲਾਂ ਵਿਚ ਅਜੇ ਵੀ ਮੀਂਹ ਦਾ ਪਾਣੀ ਜਮ੍ਹਾ ਹੈ। ਇਸ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਮੁੜ ਤੋਂ ਬੱਚਿਆਂ ਨੂੰ ਛੁੱਟੀਆਂ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਸੂਬਾਈ ਆਗੂ ਅਤੇ ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਵੱਡੀ ਮਾਰ ਪਈ ਹੈ। ਮੀਂਹ ਨਾਲ ਤਬਾਹੀ ਹਾਲੇ ਵੀ ਮਚੀ ਹੋਈ ਹੈ। ਇਸ ਸਥਿਤੀ ਵਿਚ ਸਰਕਾਰੀ ਸਕੂਲਾਂ ਨੂੰ ਖੋਲ੍ਹਣਾ ਅਤੇ ਬੱਚਿਆਂ ਨੂੰ ਸਕੂਲਾਂ ਭੇਜਣਾ ਇਕ ਜ਼ੋਖਮ ਹੈ। ਇਸ ਕਰਕੇ ਸਰਕਾਰੀ ਸਕੂਲਾਂ ਸਰਹੱਦੀ ਜ਼ਿਲ੍ਹਿਆਂ ਵਿਚ ਬੱਚਿਆਂ ਦੀ ਸੁਰੱਖਿਆ ਅਤੇ ਬਿਲਡਿੰਗਾਂ ਦੇ ਮੁਕੰਮਲ ਨਿਰੀਖਣ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਰੋਕਥਾਮ ਦੇ ਇੰਤਜ਼ਾਮ ਕਰਨ ਤੋਂ ਪਹਿਲਾਂ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ, ਜਾਰੀ ਹੋਏ ਨਵੇਂ ਹੁਕਮ, ਦੋਖੇ ਪੂਰੀ ਸੂਚੀ
ਸਕੂਲੀ ਛੋਟੇ ਬੱਚਿਆਂ ਨੂੰ ਇਸ ਦੌਰਾਨ ਮੁਸ਼ਕਿਲਾਂ ਆ ਸਕਦੀਆਂ ਹਨ ਕਿਉਂਕਿ ਮੀਂਹ ਨਾਲ ਸਕੂਲਾਂ ਦੀਆਂ ਦੀਵਾਰਾਂ ਨੁਕਸਾਨੀਆਂ ਗਈਆਂ, ਪਾਣੀ ਨਾਲ ਜ਼ਮੀਨਾਂ ਪੋਲੀਆਂ ਗਈਆਂ। ਕਿਸੇ ਵੇਲੇ ਵੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਕਰਕੇ ਪੰਜਾਬ ਸਰਕਾਰ ਅਤੇ ਸਿੱਖਿਆ ਮਹਿਕਮਾ ਸਰਹੱਦੀ ਜ਼ਿਲਿ੍ਹਆਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਵੇ ਅਤੇ ਸਕੂਲਾਂ ਦਾ ਮੁਕੰਮਲ ਨਿਰੀਖਣ ਕਰਕੇ ਇਮਾਰਤਾਂ ਦੀ ਮੁਰੰਮਤ ਆਦਿ ਤੋਂ ਇਲਾਵਾ ਪਾਣੀ ਅਤੇ ਹੋਰ ਸਮੱਸਿਆਵਾਂ ਦੂਰ ਕਰੇ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਖੁੱਲ੍ਹਦੇ ਸਾਰ ਵੱਡਾ ਹਾਦਸਾ, ਵਿਦਿਆਰਥੀਆਂ ਦਾ ਪੈ ਗਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e