ਪੰਜਾਬ ਦੇ ਸਕੂਲਾਂ ''ਚ ਮੁੜ ਵਧਣਗੀਆਂ ਛੁੱਟੀਆਂ! ਸਾਹਮਣੇ ਆਈ ਨਵੀਂ ਜਾਣਕਾਰੀ
Tuesday, Sep 02, 2025 - 04:22 PM (IST)

ਚੰਡੀਗੜ੍ਹ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਕਾਰਣ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੇ 9 ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ। ਇਸ ਤੋਂ ਇਲਾਵਾ ਭਾਰੀ ਮੀਂਹ ਕਾਰਣ ਲਗਭਗ ਸਾਰੇ ਪੰਜਾਬ ਵਿਚ ਬੁਰਾ ਹਾਲ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਸੀ ਅਤੇ ਇਹ ਛੁੱਟੀਆਂ ਭਲਕੇ ਤਿੰਨ ਸਤੰਬਰ ਤੋਂ ਖਤਮ ਹੋ ਰਹੀਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 3 ਸਤੰਬਰ 2025 ਤੱਕ ਬੰਦ ਰਹਿਣ ਦਾ ਐਲਾਨ ਕੀਤਾ ਸੀ। ਜਦਕਿ ਬੀਤੇ ਕੱਲ੍ਹ ਕਾਲਜਾਂ ਨੂੰ ਲੈ ਕੇ ਵੀ ਇਹੀ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਇਸ ਸਭ ਦਰਮਿਆਨ ਸੂਬੇ ਦੇ ਤਾਜ਼ਾ ਹਾਲਾਤ ਅਤੇ ਲਗਾਤਾਰ ਹੋ ਰਹੀ ਬਰਸਾਤ ਨੂੰ ਦੇਖਦੇ ਹੋਏ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਨੇ ਵੀ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਹੈ ਅਤੇ ਭਾਰੀ ਮੀਂਹ ਦੀ ਪੇਸ਼ੀਨਗੋਈ ਹੈ। ਲਿਹਾਜ਼ਾ ਇਸ ਦੇ ਮੱਦੇਨਜ਼ਰ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਉਂਝ ਵੀ 5 ਤਾਰੀਖ਼ ਨੂੰ ਸੂਬੇ ਵਿਚ ਈਦ-ਏ-ਮਿਲਾਦ ਦੀ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਹਾਲਾਂਕਿ ਇਹ ਰਾਖਵੀਂ ਛੁੱਟੀ ਹੈ ਅਤੇ ਸਕੂਲ-ਕਾਲਜਾਂ ਲਈ ਕੋਈ ਦਿਸ਼ਾ ਨਿਰਦੇਸ਼ ਅਜੇ ਤੱਕ ਪ੍ਰਸ਼ਾਸਨ ਵੱਲੋਂ ਨਹੀਂ ਮਿਲੇ ਹਨ ਤੇ ਅਗਲੇ ਦੋ ਦਿਨ 6 ਨੂੰ ਸ਼ਨੀਵਾਰ ਅਨੰਤ ਚਤੁਰਦਸ਼ੀ ਹੈ ਜਿਸ ਦਿਨ ਸਰਕਾਰ ਨੇ ਰਾਖਵੀਂ ਛੁੱਟੀ ਐਲਾਨੀ ਹੈ ਅਤੇ 7 ਸਤੰਬਰ ਨੂੰ ਐਤਵਾਰ ਹੈ। ਤਾਜ਼ਾ ਹਾਲਾਤਾਂ ਨੂੰ ਦੇਖਦਿਆਂ ਮਾਪੇ ਕਿਆਸ ਲਗਾ ਰਹੇ ਹਨ ਕਿ ਛੁੱਟੀਆਂ ਵਿਚ ਵਾਧਾ ਐਤਵਾਰ ਤੱਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਵਿਧਾਇਕ ਪਠਾਣਮਾਜਰਾ ਪੁਲਸ ਹਿਰਾਸਤ 'ਚੋਂ ਫਰਾਰ, ਚੱਲੀਆਂ ਗੋਲੀਆਂ, ਮੁਲਾਜ਼ਮ ਗੰਭੀਰ ਜ਼ਖਮੀ
ਕੀ ਕਹਿੰਦਾ ਹੈ ਮੌਸਮ ਵਿਭਾਗ
ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹੇ ਰੈੱਡ ਜ਼ੋਨ 'ਚ ਆ ਚੁੱਕੇ ਹਨ। ਪੰਜਾਬ ਅਜੇ ਤੱਕ ਹੜ੍ਹਾਂ ਦੀ ਮਾਰ ਹੇਠ ਹੈ ਪਰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹੋਰ ਵੀ ਹਾਲਾਤ ਵਿਗੜਣ ਦੀ ਸੰਭਾਵਨਾ ਲੱਗ ਰਹੀ ਹੈ। ਵਿਭਾਗ ਨੇ ਸੂਬੇ ਦੇ ਅੱਧੇ ਹਿੱਸੇ 'ਚ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਗਵਾੜਾ, ਫਿਰੋਜ਼ਪੁਰ, ਫਾਜ਼ਿਲਕਾ ਆਦਿ ਜ਼ਿਲ੍ਹਿਆਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਇਹ ਜ਼ਿਲ੍ਹੇ ਰੈੱਡ ਜ਼ੋਨ 'ਚ ਹਨ। ਵਿਭਾਗ ਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਣ ਪੰਜਾਬ ਦਾ ਇਹ ਹਾਈਵੇਅ ਕੁਝ ਦਿਨਾਂ ਲਈ ਬੰਦ!
ਖੁੱਲ੍ਹੇ ਖੇਤਰਾਂ ਵਿਚ ਖੜ੍ਹੇ ਰਹਿਣ ਤੋਂ ਬਚਣ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਹੇਠਾਂ ਨਾ ਖੜ੍ਹਨ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਵਿਭਾਗ ਨੇ 3 ਸਤੰਬਰ ਲਈ ਕੁਝ ਉੱਤਰੀ ਜ਼ਿਲ੍ਹਿਆਂ ਖ਼ਾਸਕਰ ਗੁਰਦਾਸਪੁਰ ਅਤੇ ਪਠਾਨਕੋਟ ਲਈ ਯੈਲੋ ਅਲਰਟ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਾਂ ਵਾਸੀਆਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਮੌਸਮ ਵਿਭਾਗ ਨੇ 4 ਤੇ 5 ਸਤੰਬਰ ਲਈ ਪੰਜਾਬ ਦੇ ਕਈ ਹਿੱਸਿਆਂ ਭਾਰੀ ਮੀਂਹ ਦਾ ਅਲਰਟ ਕੀਤਾ ਹੈ। ਹਾਲਾਂਕਿ ਕੁਝ ਕੁ ਜ਼ਿਲ੍ਹਿਆਂ 'ਚ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਅਸਾਮ ਦੀ ਡਿੱਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e