ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ
Wednesday, Aug 27, 2025 - 04:14 PM (IST)

ਭਾਦਸੋਂ (ਅਵਤਾਰ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਅਧਿਕਾਰੀਆਂ/ਕਰਮਚਾਰੀਆਂ ਨੂੰ ਬਦਲੀ ਹੋਣ ਉਪਰੰਤ ਨਵੇਂ ਸਟੇਸ਼ਨ ’ਤੇ ਹਾਜ਼ਰ ਹੋਣ ਲਈ ਆਪਣੇ ਨਾਲ ਲਿਜਾਣ ਵਾਲੇ ਸਾਥੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਮਿਤੀ 25.08.2025 ਨੂੰ ਪੱਤਰ ਜਾਰੀ ਕੀਤਾ ਗਿਆ ਕਿ ਸਬੰਧਤ ਕਰਮਚਾਰੀ ਵੱਲੋਂ ਨਵੇਂ ਤਾਇਨਾਤੀ ਵਾਲੇ ਸਥਾਨ ’ਤੇ ਹਾਜ਼ਰ ਹੋਣ ਲਈ ਆਪਣੇ ਨਾਲ 10-15 ਸਾਥੀ/ਪ੍ਰਾਈਵੇਟ ਵਿਅਕਤੀ ਨਾਲ ਲਿਜਾਏ ਜਾਂਦੇ ਸਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ ਅਤੇ ਸਕੂਲ ਦਾ ਵਿੱਦਿਅਕ ਮਾਹੌਲ ਡਿਸਟਰਬ ਹੁੰਦਾ ਸੀ।
ਇਹ ਵੀ ਪੜ੍ਹੋ : ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਪੰਜਾਬ ਦਾ ਇਹ ਸਕੂਲ, ਅਚਾਨਕ ਆ ਗਿਆ ਪਾਣੀ, 400 ਵਿਦਿਆਰਥੀ ਫਸੇ
ਵਿਭਾਗ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਪ੍ਰਥਾ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਜਾਂਦੀਆਂ ਹਨ, ਜਿਸ ਤਹਿਤ ਇਕ ਤੋਂ ਦੂਜੀ ਥਾਂ ’ਤੇ ਬਦਲੀ ਹੋਣ ਉਪਰੰਤ ਨਵੇਂ ਸਟੇਸ਼ਨ ’ਤੇ ਹਾਜ਼ਰ ਹੋਣ ਲਈ ਆਪਣੇ ਸਾਥੀਆਂ ਨੂੰ ਨਾਲ ਲਿਜਾਇਆ ਜਾਂਦਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਬਾਅਦ, ਉਠੀ ਵੱਡੀ ਮੰਗ, ਹੁਣ...
ਕਈ ਵਾਰ ਤਾਂ ਪ੍ਰਾਈਵੇਟ ਵਿਅਕਤੀਆਂ ਨੂੰ ਵੀ ਨਾਲ ਲਿਜਾਇਆ ਜਾਂਦਾ ਸੀ, ਜਿਸ ਨਾਲ ਸਕੂਲ ਦਾ ਵਿੱਦਿਅਕ ਮਾਹੌਲ ਪ੍ਰਭਾਵਿਤ ਹੁੰਦਾ ਸੀ। ਇਸ ਤਰ੍ਹਾਂ ਰੋਜ਼ਾਨਾ ਅਧਿਆਪਕਾਂ ਦੇ ਸਕੂਲਾਂ ’ਚ ਹਾਜ਼ਰ ਹੋਣ ਸਬੰਧੀ ਤਾਂਤਾ ਲੱਗਿਆ ਰਹਿੰਦਾ ਸੀ, ਜਿਸ ਕਾਰਨ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਦੂਜੇ ਪਾਸੇ ਇਸ ਫੈਸਲੇ ਨਾਲ ਜਿੱਥੇ ਬਦਲੀ ਹੋਣ ਉਪਰੰਤ ਹਾਜ਼ਰ ਹੋਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ, ਉੱਥੇ ਬੱਚਿਆਂ ਦੇ ਮਾਪਿਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਮੀਟਰ ਰੀਡਿੰਗ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e