ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

Tuesday, Jul 25, 2023 - 06:26 PM (IST)

ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਕਪੂਰਥਲਾ : ਮੀਂਹ ਦੇ ਪ੍ਰਭਾਵ ਕਾਰਣ ਸੁਲਤਾਨਪੁਰ ਲੋਧੀ ਬਲਾਕ ਦੇ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਵਿਚ 26 ਜੁਲਾਈ ਤੋਂ ਲੈ ਕੇ 29 ਜੁਲਾਈ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ) ਕਪੂਰਥਲਾ ਵੱਲੋਂ ਪ੍ਰਾਪਤ ਰਿਪੋਰਟ ਦੇ ਚੱਲਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪਹੁੰਚ ਸੰਭਵ ਨਾ ਹੋਣ ਕਾਰਣ 29 ਜੁਲਾਈ ਤਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਉਕਤ ਸਕੂਲਾਂ ਵਿਚ ਸਫਾਈ ਨਾ ਹੋਣ ਕਾਰਨ ਅਤੇ ਹੜ੍ਹਾਂ ਦੇ ਪਾਣੀ ਦੇ ਬੁਰੇ ਪ੍ਰਭਾਵ ਤੋਂ ਬੱਚਣ ਲਈ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਨੂੰ ਖੋਲ੍ਹਣਾ ਠੀਕ ਨਹੀਂ ਹੋਵਗਾ।

ਇਹ ਵੀ ਪੜ੍ਹੋ : ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦੇ ਭਾਰੀ ਮੀਂਹ

ਲਿਹਾਜ਼ਾ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਮੰਡ ਇੰਦਰਪੁਰ ਨੂੰ ਮਿਤੀ 26.07.2023 ਤੋਂ 29.07.2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਦਾ ਸਟਾਫ ਆਪਣੀ ਹਾਜ਼ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ਾਹਵਾਲਾ ਅੰਦਰੀਸਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਵਾਲਾ ਅੰਦਰੀਸਾ ਵਿਖੇ ਲਗਾਏਗਾ।

ਇਹ ਵੀ ਪੜ੍ਹੋ : 15 ਸਾਲ ਬਾਅਦ ਅਮਰੀਕਾ ਤੋਂ ਪਰਤੀ ਮਹਿਲਾ ਦੀ ਕੀਤੀ ਕੁੱਟਮਾਰ, ਪਾੜ ਦਿੱਤੇ ਕੱਪੜੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News