ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ

Wednesday, Oct 14, 2020 - 07:16 PM (IST)

ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ

ਚੰਡੀਗੜ੍ਹ— ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਮੁਹੱਈਆ ਕਰਵਾਉਣ ਦੀ ਵਿਧੀ ਨੂੰ ਸੁਖਾਲਾ ਬਣਾ ਦਿੱਤਾ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਹੁਣ ਇਹ ਸਰਟੀਫਿਕੇਟ ਪ੍ਰਾਪਤ ਕਰਨ ਲਈ ਵਾਰ-ਵਾਰ ਸਕੂਲਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ।

ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸੁਖਾਲਾ ਬਣਾਉਣ ਲਈ ਮਹਿਕਮੇ ਨੇ ਇਕ ਆਨਲਾਈਨ ਪੋਰਟਲ ਤਿਆਰ ਕੀਤਾ ਹੈ। ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਪੱਤਰ 'ਚ ਨਿਰਦੇਸ਼ ਦਿੱਤੇ ਗਏ ਹਨ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਸਪੁਰਡੈਂਟ ਇਸ ਨਵੇਂ ਤਿਆਰ ਕੀਤੇ ਪੋਰਟਲ 'ਤੇ ਲਾਗ ਇੰਨ ਕਰਕੇ ਸਕੂਲ ਤੋਂ ਆਨਲਾਈਨ ਪ੍ਰਾਪਤ ਟਰਾਂਸਫਰ ਸਰਟੀਫਿਕੇਟ ਦੀ ਕਾਪੀ ਦਾ ਪਿੰਟ ਲੈ ਕੇ ਦੋ ਘੰਟੇ ਦੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਹਸਤਾਖਰ ਕਰਵਾ ਕੇ ਸਬੰਧਤ ਨੂੰ ਦੇਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ 'ਚ ਮੌਜੂਦ ਨਾ ਹੋਣ ਦੀ ਸੂਰਤ 'ਚ ਉਸ ਦੇ ਆਉਣ ਤੋਂ ਬਾਅਦ ਤਰੁੰਤ ਬਾਅਦ ਇਸ ਨੂੰ ਜਾਰੀ ਕਰਵਾਉਣਗੇ। ਬੁਲਾਰੇ ਅੁਸਾਰ ਸੁਪਰਡੈਂਟ ਦੇ ਦਫ਼ਤਰ 'ਚ ਹਾਜ਼ਰ ਨਾ ਹੋਣ ਦੀ ਸੂਰਤ 'ਚ ਉਸ ਦੀ ਜ਼ਿੰਮੇਵਾਰੀ ਦਫ਼ਤਰ ਵਿੱਚ ਹਾਜ਼ਰ ਸੀਨੀਅਰ ਕਰਮਚਾਰੀ ਨਿਭਾਏਗਾ।

ਇਹ ਵੀ ਪੜ੍ਹੋ: ਹੁਣ ਬਲਾਚੌਰ ਦੇ SDM ਦੇ ਦਫ਼ਤਰ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਰਟਲ 'ਤੇ ਸਰਟੀਫਿਕੇਟ ਅਪਲੋਡ ਕਰਨ ਤੋਂ ਪਹਿਲਾਂ ਸਬੰਧਤ ਵਿਦਿਆਰਥੀ ਦੇ ਵੇਰਵਿਆਂ ਦਾ ਮਿਲਾਨ ਚੰਗੀ ਤਰ੍ਹਾਂ ਸਕੂਲ ਦੇ ਦਾਖਲਾ ਖਾਰਜ ਰਜਿਸਟਰ ਨਾਲ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਇਸ ਸਬੰਧ 'ਚ ਕਿਸੇ ਵੀ ਸਕੂਲ ਦਾ ਰਿਕਾਰਡ ਦਫ਼ਤਰ 'ਚ ਨਾ ਮੰਗਵਾਉਣ ਅਤੇ ਨਾ ਹੀ ਇਸ ਮੰਤਵ ਲਈ ਕੋਈ ਅਧਿਆਪਕ/ਕਰਮਚਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ 'ਚ ਸੱਦਿਆ ਜਾਵੇਗਾ।
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ


author

shivani attri

Content Editor

Related News