ਮੋਹਾਲੀ 'ਚ CM ਮਾਨ ਵੱਲੋਂ 'ਸਕੂਲ ਆਫ ਐਮੀਨੈਂਸ' ਦੀ ਸ਼ੁਰੂਆਤ, ਸਟੇਜ 'ਤੇ ਆਖ਼ੀਆਂ ਇਹ ਗੱਲਾਂ
Saturday, Jan 21, 2023 - 04:07 PM (IST)
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚ ਬਣਾਏ ਜਾ ਰਹੇ ਪਹਿਲੇ 'ਸਕੂਲ ਆਫ ਐਮੀਨੈਂਸ' ਦਾ ਇੱਥੇ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅੱਜ ਸਿੱਖਿਆ ਦੇ ਖੇਤਰ 'ਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ ਅਤੇ ਅੱਜ ਪੰਜਾਬ ਦੇ 117 'ਚੋਂ ਪਹਿਲੇ 'ਸਕੂਲ ਆਫ ਐਮੀਨੈਂਸ' ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਅਤੇ ਅੱਜ ਅਸੀਂ ਉਹ ਕੰਮ ਸ਼ੁਰੂ ਕਰਨ ਲੱਗੇ ਹਾਂ, ਜੋ ਪਹਿਲਾਂ ਕਾਗਜ਼ਾਂ ਜਾਂ ਸੁਫ਼ਨਿਆਂ 'ਚ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਹਰ ਬੱਚੇ ਨੂੰ ਆਪਣਾ ਸੁਫ਼ਨਾ ਪੂਰਾ ਕਰਨ ਦਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ : ਰੋਜ਼ੀ-ਰੋਟੀ ਖ਼ਾਤਰ ਪਰਦੇਸ ਗਏ ਪੁੱਤ ਦੀ ਬਕਸੇ 'ਚ ਬੰਦ ਹੋ ਕੇ ਆਈ ਲਾਸ਼, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਦੀ ਲੋੜ ਹੈ ਅਤੇ ਬੱਚਿਆਂ ਦਾ ਕਾਫ਼ੀ ਟੈਲੈਂਟ ਆਰਥਿਕ ਤੰਗੀ ਕਾਰਨ ਰਹਿ ਜਾਂਦਾ ਹੈ ਪਰ ਟੈਲੈਂਟ ਅਮੀਰੀ ਅਤੇ ਗਰੀਬੀ ਨਹੀਂ ਦੇਖਦਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਆਪਣਾ ਟੈਲੈਂਟ ਦਿਖਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਫ਼ਨਾ ਸਾਨੂੰ ਸੌਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਆਪਣੀਆਂ ਧੀਆਂ ਨੂੰ ਇਸ ਲਈ ਪੜ੍ਹਾਈ ਤੋਂ ਹਟਾ ਲੈਂਦੇ ਹਨ ਕਿ ਅਗਲੇ ਸਕੂਲਾਂ 'ਚ ਜਾਣ ਵਾਸਤੇ ਸਾਧਨ ਨਹੀਂ ਹੈ।
ਇਹ ਵੀ ਪੜ੍ਹੋ : ਖੰਨਾ 'ਚ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ 'ਚ NIA ਦੀ ਐਂਟਰੀ, ਜਾਂਚ ਲਈ ਪੁੱਜੀ SSP ਦੇ ਦਫ਼ਤਰ
ਉਨ੍ਹਾਂ ਕਿਹਾ ਕਿ ਧੀਆਂ ਨੂੰ ਜੇਕਰ ਮੌਕਾ ਮਿਲੇ ਤਾਂ ਉਹ ਵੀ ਬਹੁਤ ਅੱਗੇ ਜਾ ਸਕਦੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ 'ਚ 'ਸਕੂਲ ਆਫ ਐਮੀਨੈਂਸ' ਬਹੁਤ ਕਾਮਯਾਬ ਹਨ ਤਾਂ ਹੀ ਇਸ ਨੂੰ ਪੰਜਾਬ 'ਚ ਲਿਆਂਦਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਧੀਆਂ ਨੂੰ ਲੈ ਕੇ ਇਕ ਬਹੁਤ ਕਵਿਤਾ ਵੀ ਸੁਣਾਈ, ਜਿਸ ਨੂੰ ਸੁਣ ਕੇ ਹਰ ਕੋਈ ਭਾਵੁਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਵੰਡਣ ਵਾਲੇ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਪੜ੍ਹ ਕੇ ਵੀ ਅਫ਼ਸਰ ਬਣਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦਾ ਸਤਿਕਾਰ ਵੀ ਬੇਹੱਦ ਜ਼ਰੂਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ