ਸਕੂਲ ਆਫ਼ ਐਮੀਨੈਂਸ ''ਚ ਮਿਆਰੀ ਸਿੱਖਿਆ ਦੇ ਨਾਲ-ਨਾਲ ਮਿਲ ਰਹੀਆਂ ਕਈ ਸਹੂਲਤਾਂ

Saturday, Sep 07, 2024 - 03:18 PM (IST)

ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲੇ ਦਿਨ ਤੋਂ ਹੀ ਤਰਜੀਹ ਦਿੱਤੀ ਗਈ ਹੈ। ਸਰਕਾਰ ਦਾ ਮਕਸਦ ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ 'ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੋਜਨਾ ਪੂਰੇ ਸੂਬੇ 'ਚ ਅਜਿਹੇ 118 ਸਕੂਲ ਖੋਲ੍ਹੇ ਗਏ ਹਨ।  ਸਕੂਲ ਆਫ ਐਮੀਨੈਂਸ 'ਚ ਸਮਾਰਟ ਬੁਨਿਆਦੀ ਢਾਂਚਾ ਅਤੇ ਪ੍ਰਯੋਗਸ਼ਾਲਾਵਾਂ ਅਤੇ ਵੱਖ-ਵੱਖ ਖੇਡ ਸਹੂਲਤਾਂ ਵਾਲੇ ਖੇਡਾਂ ਦੇ ਮੈਦਾਨ ਹਨ।

ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ 'ਚ ਦਾਖ਼ਲਾ ਲੈ ਚੁੱਕੇ ਵਿਦਿਆਰਥੀਆਂ ਲਈ ਨਵੀਂ ਵਰਦੀ ਡਿਜ਼ਾਈਨ ਕੀਤੀ ਗਈ ਹੈ। ਇਹ ਵਰਦੀ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਗਈ। ਗਰਮੀ ਤੇ ਸਰਦੀ ਦੇ ਮੌਸਮ ਮੁਤਾਬਕ ਇਸ ਵਰਦੀ ਦੀ ਡਿਜ਼ਾਈਨਿੰਗ ਇੰਸਟੀਚਿਊਟ ਆਫ਼ ਫੈਸ਼ਨਲ ਟੈਕਨੋਲੋਜੀ ਬੈਂਗਲੁਰੂ ਵੱਲੋਂ ਕੀਤੀ ਗਈ ਹੈ। ਇਹ ਵਰਦੀਆਂ 9ਵੀਂ ਤੇ 11ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ। ਵਰਦੀਆਂ ਲਈ ਸਰਕਾਰ ਨੇ 6 ਕਰੋੜ ਰੁਪਏ ਦਾ ਬਜਟ ਰੱਖਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਪੰਜਾਬ ਦੇ ਨੌਜਵਾਨਾਂ ਨੂੰ ਹਰ ਚੰਗਾ ਮੌਕਾ ਮੁਹੱਈਆ ਕਰਵਾਉਣ ਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਫ਼ਾਇਦਾ ਮਿਲ ਸਕੇ। 

ਸਕੂਲ ਆਫ਼ ਐਮੀਨੈਂਸ ਦੇ ਮਾਡਲ ਪੂਰੇ ਦੇਸ਼ ’ਚ ਦੁਹਰਾਇਆ ਜਾ ਸਕਦਾ ਹੈ। ਸਕੂਲ ਆਫ ਐਮੀਨੈਂਸ ਸੰਕਲਪ ਰਵਾਇਤੀ ਅਧਿਆਪਨ ਵਿਧੀਆਂ ਤੋਂ ਪਰ੍ਹੇ ਹਨ। ਇਹ ਅਤਿ-ਆਧੁਨਿਕ ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਦਿਆਰਥੀ ਵਿਕਾਸ ਲਈ ਸੰਪੂਰਨ ਪਹੁੰਚ ਦੀ ਬੁਨਿਆਦ ’ਤੇ ਬਣਾਏ ਗਏ ਹਨ। ਇਹ ਸਕੂਲ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਤੇ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਤਿਆਰ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ।

ਇਹ ਸਕੂਲ ਸਰਕਾਰੀ ਸਕੂਲਾਂ ਦੀਆਂ ਮੌਜੂਦਾ ਇਮਾਰਤਾਂ ਦੇ ਮੁੱਢਲੇ ਢਾਂਚੇ 'ਚ ਸੁਧਾਰ ਕਰ ਕੇ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਨ੍ਹਾਂ 'ਚ 25 ਫ਼ੀਸਦੀ ਸੀਟਾਂ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਰੱਖੀਆਂ ਗਈਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਵਿਸ਼ਵ ਪੱਧਰੀ ਸਿੱਖਿਆ ਦਾ ਲਾਭ ਲੈ ਸਕਨਗੇ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਥੇ ਸਕਿਓਰਟੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ 12126 ਸਕੂਲਾਂ ਵਿਚ ਵਾਈ-ਫ਼ਾਈ ਸਿਸਟਮ ਲਗਾਇਆ ਜਾ ਚੁੱਕਿਆ ਹੈ।
 


Anmol Tagra

Content Editor

Related News