ਵੱਡੇ ਵਿਵਾਦ ''ਚ ਘਿਰਿਆ ਪੰਜਾਬ ਦਾ ਇਹ ਸਰਕਾਰੀ ਸਕੂਲ, ਪ੍ਰਿੰਸੀਪਲ ਸਸਪੈਂਡ
Saturday, Oct 26, 2024 - 06:39 PM (IST)
ਲੁਧਿਆਣਾ (ਗਣੇਸ਼) : ਗਿਆਸਪੁਰਾ ਦੇ ਪ੍ਰਾਇਮਰੀ ਸਰਕਾਰੀ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਇਕ ਪਾਸੇ ਜਿੱਥੇ ਅਧਿਕਾਰਿਕ ਤੌਰ 'ਤੇ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ 5700 ਦੇ ਕਰੀਬ ਹੈ। ਦੂਜੇ ਪਾਸੇ ਸਕੂਲ ਵਿਚ ਚੈਕਿੰਗ ਕਰਨ ਉਪਰੰਤ ਵਿਦਿਆਰਥੀਆਂ ਦੀ ਗਿਣਤੀ ਵਿਚ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਹੈ। ਸਕੂਲ ਦੀ ਮੌਜੂਦਾ ਪ੍ਰਿੰਸੀਪਲ ਨਿਸ਼ਾ ਰਾਣੀ 'ਤੇ ਇਲਜ਼ਾਮ ਵੀ ਲੱਗੇ ਹਨ ਕਿ ਉਨ੍ਹਾਂ ਵੱਲੋਂ ਸਕੂਲ ਵਿਚ ਜਿੰਨੀਆਂ ਵਰਦੀਆਂ ਅਤੇ ਮਿਡ ਡੇਅ ਮੀਲ ਦਾ ਰਾਸ਼ਨ ਮੰਗਾਇਆ ਜਾ ਰਿਹਾ ਹੈ ਉਹ 5700 ਵਿਦਿਆਰਥੀਆਂ ਦੇ ਮੁਤਾਬਕ ਮੰਗਵਾਇਆ ਜਾ ਰਿਹਾ ਹੈ ਪਰ ਵਿਦਿਆਰਥੀਆਂ ਦੀ ਗਿਣਤੀ ਚੈਕਿੰਗ ਕਰਨ 'ਤੇ ਬੇਹੱਦ ਘੱਟ ਹੈ।
ਇਹ ਵੀ ਪੜ੍ਹੋ : 31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ
ਇਸ ਸਬੰਧੀ ਪ੍ਰਾਇਮਰੀ ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਕਿਹਾ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗੇ ਵਿਭਾਗੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਦੀ ਵਿਜੀਲੈਂਸ ਜਾਂਚ ਵੀ ਕਰਵਾਈ ਜਾਵੇਗੀ ਕਿਉਂਕਿ ਘਪਲਾ ਕਾਫੀ ਵੱਡਾ ਨਜ਼ਰ ਆ ਰਿਹਾ ਹੈ। ਫਿਲਹਾਲ ਅਸੀਂ ਜਾਂਚ ਲਈ ਟੀਮ ਦਾ ਗਠਨ ਕੀਤਾ ਹੈ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਕੂਲ ਜਾਣ ਦੇ ਬਾਵਜੂਦ ਸਾਨੂੰ ਲੋੜੀਂਦੀ ਗਿਣਤੀ ਵਿਚ ਵਿਦਿਆਰਥੀ ਨਹੀਂ ਮਿਲੇ ਹਨ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਜੇ ਕੀਤਾ ਇਹ ਕੰਮ ਤਾਂ ਆਵੇਗੀ ਸ਼ਾਮਤ
ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ 'ਤੇ ਬੇਬੁਨਿਆਦ ਇਲਜ਼ਾਮ ਲਗਾਏ ਜੇ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਾਰੇ ਘਟਨਾਕ੍ਰਮ ਉਪਰੰਤ ਜਦੋਂ ਪ੍ਰਿੰਸੀਪਲ ਤੋਂ ਪੁੱਛਗਿਛ ਲਈ ਟੀਮ ਪਹੁੰਚੀ ਤਾਂ ਮੈਡਮ ਬੇਹੋਸ਼ ਹੋ ਗਈ। ਜਿਸ ਮਗਰੋਂ ਪ੍ਰਿੰਸੀਪਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e