ਸਕੂਲ ਪ੍ਰਿੰਸੀਪਲ ਵਲੋਂ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ

Saturday, Jul 20, 2024 - 05:56 PM (IST)

ਸਕੂਲ ਪ੍ਰਿੰਸੀਪਲ ਵਲੋਂ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ

ਮੋਗਾ(ਕਸ਼ਿਸ਼) : ਮੋਗਾ ਦੇ ਕਸਬਾ ਧਰਮਕੋਟ ਵਿਚ ਚੱਲ ਰਹੇ ਪ੍ਰਾਈਵੇਟ ਸਕੂਲ ਯੂ. ਕੇ. ਇੰਟਰਨੈਸ਼ਨਲ ਦੀ ਪ੍ਰਿੰਸੀਪਲ ਦੀ ਬੱਚਿਆਂ ਨੂੰ ਕੁੱਟਦਿਆਂ ਦੀ ਵੀਡੀਓ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵੀਡੀਓ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ ਕਿ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਪ੍ਰਿੰਸੀਪਲ ਵਲੋਂ ਸਾਰੇ ਕਲਾਸ ਦੇ ਬੱਚਿਆਂ ਨਾਲ ਪਹਿਲਾਂ ਤਾਂ ਲਾਈਨਵਾਈਜ਼ ਖੜ੍ਹਾ ਕੀਤਾ ਜਾਂਦਾ ਹੈ ਅਤੇ ਫਿਰ ਵਾਰੀ ਵਾਰੀ ਕਈ ਬੱਚਿਆਂ ਕੁੱਟਮਾਰ ਕੀਤੀ ਜਾਂਦੀ ਹੈ। 

ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਕੁੱਟਣ ਵਾਲੀ ਪ੍ਰਿੰਸੀਪਲ ਪਿੰਕੀ ਨਰੂਲਾ ਨੂੰ ਸਕੂਲ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਹੈ। ਮੈਨੇਜਮੈਂਟ ਦਾ ਕਹਿਣਾ ਹੈ ਕਿ ਇਸ ਗੱਲ ਦਾ ਪਤਾ ਲੱਗਦਿਆਂ ਹੀ ਫੌਰੀ ਤੌਰ 'ਤੇ ਪ੍ਰਿੰਸੀਪਲ ਨੂੰ ਸਕੂਲੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੂਸਰੇ ਅਧਿਆਪਕਾਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਬੱਚਿਆਂ 'ਤੇ ਹੱਥ ਨਾ ਚੁੱਕਣ।


author

Gurminder Singh

Content Editor

Related News