ਸਕੂਲ ਦੇ ਪ੍ਰਿੰਸੀਪਲ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ

Wednesday, Jul 10, 2024 - 01:16 PM (IST)

ਲਹਿਰਾਗਾਗਾ (ਗਰਗ)- ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਚੂੜਲ ਕਲਾਂ ਵਿਖੇ ਲੰਘੀ ਰਾਤ ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਕਾਲੀਆ ਦਾ ਪ੍ਰਿੰਸੀਪਲ ਪਵਨ ਕੁਮਾਰ ਵਾਸੀ ਨਵੀਂ ਆਬਾਦੀ ਜਾਖਲ ਲੰਘੀ ਦੇਰ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਾਲੀਆ ਤੋਂ ਜਾਖਲ (ਹਰਿਆਣਾ) ਵੱਲ ਜਾ ਰਹੇ ਸੀ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਜਾਣ ਕਰ ਕੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਟੋਹਾਣਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਔਰਤ ਦੇ ਬਿਆਨਾਂ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਮੇਤ 6 ਖ਼ਿਲਾਫ਼ FIR, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਚੌਕੀ ਚੋਟੀਆਂ ਦੇ ਇੰਚਾਰਜ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਕੱਲ ਦੇਰ ਸ਼ਾਮ ਵਾਪਰੀ ਹੈ। ਪੁਲਸ ਨੇ ਮ੍ਰਿਤਕ ਦੇ ਚਚੇਰੇ ਭਰਾ ਜਤਿੰਦਰ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਅਤੇ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News