ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਨਵੇਂ ਨਿਰਦੇਸ਼ ਕੀਤੇ ਜਾਰੀ

07/26/2023 11:51:39 AM

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਅੰਤਰ ਸਕੂਲ, ਜ਼ੋਨਲ ਅਤੇ ਜ਼ਿਲ੍ਹਾ ਖੇਡ ਟੂਰਨਾਮੈਂਟਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਡੀ. ਈ. ਓ. ਡਿੰਪਲ ਮਦਾਨ ਵਲੋਂ ਜਾਰੀ ਪੱਤਰ ’ਚ ਸਾਰੇ ਸਰਕਾਰੀ, ਗੈਰ-ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਲ 2023-24 ਅਤੇ 2024-25 ਲਈ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦਾ ਗਠਨ ਕਰਨ ਸਬੰਧੀ ਜਨਰਲ ਹਾਊਸ ਦੀ ਇਕ ਮਹੱਤਵਪੂਰਨ ਮੀਟਿੰਗ 26 ਜੁਲਾਈ ਨੂੰ ਬੁੱਧਵਾਰ ਨੂੰ ਭਾਰਤ ਵਿੱਦਿਆ ਮੰਦਰ ਸਕੂਲ, ਊਧਮ ਸਿੰਘ ਨਗਰ ’ਚ ਕੀਤੀ ਜਾ ਰਹੀ ਹੈ। ਇਹ ਮੀਟਿੰਗ 3 ਪੜਾਵਾਂ ’ਚ ਕੀਤੀ ਜਾਵੇਗੀ, ਜਿਸ ’ਚ ਸਵੇਰੇ 9 ਵਜੇ ਸਾਰੇ ਸਕੂਲ ਮੁਖੀ (ਕੇਵਲ ਸਰਕਾਰੀ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ) ਹਿੱਸਾ ਲੈਣਗੇ। ਇਸੇ ਤਰ੍ਹਾਂ 12 ਵਜੇ ਸਾਰੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਦੁਪਹਿਰ 1 ਵਜੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਅਤੇ ਸਾਰੇ ਜ਼ੋਨਲ ਸਕੱਤਰ ਮੀਟਿੰਗ ’ਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ : ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਸਾਰੇ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਲਈ ਇਸ ਮੀਟਿੰਗ ’ਚ ਸ਼ਾਮਲ ਹੋਣਾ ਜ਼ਰੂਰੀ ਹੋਵੇਗਾ। ਜੇਕਰ ਕਿਸੇ ਸਕੂਲ ਵਿਚ 1 ਤੋਂ ਵੱਧ ਸਰੀਰਕ ਸਿੱਖਿਆ ਅਧਿਆਪਕ ਹਨ ਤਾਂ ਉਹ ਸਾਰੇ ਇਸ ਮੀਟਿੰਗ ’ਚ ਹਿੱਸਾ ਲੈਣਗੇ। ਗੈਰ-ਹਾਜ਼ਰ ਰਹਿਣ ਵਾਲੇ ਅਧਿਆਪਕ ਮੀਟਿੰਗ ਹੋਣ ਤੋਂ 2 ਦਿਨ ਦੇ ਅੰਦਰ ਗੈਰ-ਹਾਜ਼ਰ ਰਹਿਣ ਦਾ ਕਾਰਨ ਸਕੂਲ ਮੁਖੀ ਦੀ ਟਿੱਪਣੀ ਸਮੇਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਦੇ ਕੋਲ ਜਮ੍ਹਾ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh