ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਦੋ ਦਿਨ ਰਹੇਗੀ ਛੁੱਟੀ

Monday, Aug 19, 2024 - 06:22 PM (IST)

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਅਤੇ 20 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਕਸਬੇ ਅਧੀਨ ਪੈਂਦੇ ਸਕੂਲਾਂ ਵਿਚ ਛੁੱਟੀ ਰਹੇਗੀ। ਇਨ੍ਹਾਂ ਸਕੂਲਾਂ ਵਿਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ. ਟੀ. ਸੀ. ਸਕੂਲ ਬਾਬਾ ਬਕਾਲਾ, ਨਿਊ ਮੈਟ੍ਰਿਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨੌਜਵਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਇਆ ਸਰੀਰ, ਗੁੱਟ 'ਤੇ ਬੰਨ੍ਹੀ ਰਹਿ ਗਈ ਰੱਖੜੀ

ਦੱਸ ਦੇਈਏ ਕਿ ਬਾਬਾ ਬਕਾਲਾ ਸਾਹਿਬ ਇਤਿਹਾਸਕ ਨਗਰ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਹੈ। ਇੱਥੇ ਹਰ ਸਾਲ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਮੌਕੇ ਲੱਗਦਾ ਹੈ, ਜਿਥੇ 3 ਦਿਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। 

ਇਹ ਵੀ ਪੜ੍ਹੋ : ਰੱਖੜੀ ਦੀਆਂ ਖ਼ੁਸ਼ੀਆਂ 'ਚ ਪਏ ਵੈਣ, ਛੁੱਟੀ ਆਏ ਬੀ. ਐੱਸ. ਐੱਫ. ਦੇ ਜਵਾਨ ਦੀ ਅਚਾਨਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Gurminder Singh

Content Editor

Related News