ਪੰਜਾਬ ''ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ

Friday, Aug 07, 2026 - 01:55 PM (IST)

ਪੰਜਾਬ ''ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ

ਅਬੋਹਰ (ਨਾਗਪਾਲ) : ਅਬੋਹਰ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਝੜਪ ਦੌਰਾਨ ਇਕ ਨੌਜਵਾਨ ਦਾ ਇੱਟਾਂ ਅਤੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਮ੍ਰਿਤਕ ਦੇ ਭਰਾ ਸਮੇਤ ਦੋ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ

ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ 22 ਸਾਲਾ ਗਗਨ ਪੁੱਤਰ ਜਗਮੀਤ ਸਿੰਘ ਵਾਸੀ ਕਲਿਆਂਵਾਲੀ ਨੇ ਦੱਸਿਆ ਕਿ ਉਹ ਸੈਦਾਂਵਾਲੀ ਦੇ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਸਕੂਲ ਦੇ ਬਾਹਰ ਉਸ ਦਾ ਕੁਝ ਵਿਦਿਆਰਥੀਆਂ ਨਾਲ ਵਿਵਾਦ ਹੋ ਗਿਆ ਸੀ। ਇਸੇ ਰੰਜਿਸ਼ ਦੇ ਚੱਲਦੇ ਅਗਲੇ ਦਿਨ ਦੂਜੀ ਧਿਰ ਦੇ ਵਿਦਿਆਥੀਆਂ ਨੇ ਸ਼ਹਿਰ ਵਿਚੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ। ਇਸ ਦੀ ਜਾਣਕਾਰੀ ਮਿਲਣ 'ਤੇ ਉਸ ਨੇ ਆਪਣੇ ਵੱਡੇ ਭਰਾ ਲਵਪ੍ਰੀਤ ਨੂੰ ਇਸ ਬਾਰੇ ਦੱਸਿਆ। 

 

ਇਹ ਵੀ ਪੜ੍ਹੋ : ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

 

ਗਗਨ ਅਨੁਸਾਰ ਦੋਬਾਰਾ ਵਿਵਾਦ ਦਾ ਸ਼ੱਕ ਦੇਖਦੇ ਹੋਏ ਉਸ ਦਾ ਭਰਾ ਲਵਪ੍ਰੀਤ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਅਤੇ ਮਾਹੌਲ ਨੂੰ ਸ਼ਾਂਤ ਕਰਨ ਲਈ ਇਥੇ ਆਇਆ ਪਰ ਦੂਜੀ ਧਿਰ ਦੇ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਥਿਆਰਾਂ ਅਤੇ ਇੱਟਾਂ ਨਾਲ ਉਸ ਦੇ ਭਰਾ ਲਵਪ੍ਰੀਤ ਉਪਰ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲਵਪ੍ਰੀਤ ਅਤੇ ਗਗਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। 

 

ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ ਦੇ ਕੱਟੇ ਜਾਣਗੇ ਕਨੈਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News