ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ ''ਤੇ ਮੌਤ, ਪਿਆ ਚੀਕ-ਚਿਹਾੜਾ
Friday, May 15, 2026 - 04:57 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ ਦੇ ਗੁਰੂਹਰਸਹਾਏ ਰੋਡ 'ਤੇ ਤੜਕਸਾਰ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਇਕ ਵਿਦਿਆਰਥੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਗੁਰੂਹਰਸਹਾਏ ਰੋਡ 'ਤੇ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਇਕ ਦਰਦਨਾਕ ਹਾਦਸਾ ਵਾਪਰਿਆ। ਸਕੂਲ ਜਾ ਰਹੇ ਦੋ ਵਿਦਿਆਰਥੀਆਂ ਦੀ ਸਕੂਟਰੀ ਖਰਾਬ ਸੜਕ 'ਤੇ ਸਲਿੱਪ ਕਰ ਗਈ ਅਤੇ ਪਿੱਛੇ ਤੋਂ ਆ ਰਹੇ ਇਕ ਟਰੱਕ ਦਾ ਪਹੀਆ ਸੜਕ 'ਤੇ ਡਿੱਗੇ ਇਕ ਵਿਦਿਆਰਥੀ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਕ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ ਹੁਕਮ
ਮ੍ਰਿਤਕ ਦੀ ਪਛਾਣ ਪਰਵੀਸ਼ ਪੁੱਤਰ ਮੋਹਨ ਲਾਲ ਵਾਸੀ ਕੋਟਲੀ ਰੋਡ, ਖੇੜਾ ਕਲੋਨੀ ਵਜੋਂ ਹੋਈ ਹੈ, ਜੋਕਿ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 11ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਉਸ ਨੇ ਹਾਲ ਹੀ ਵਿਚ ਦਾਖਲਾ ਲਿਆ ਸੀ। ਜਦਕਿ ਜ਼ਖਮੀ ਨਿਤਿਨ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਮੋੜ ਰੋਡ ਗਲੀ ਨੰਬਰ 7 ਜੋਕਿ ਸਰਵਹਿੱਤਕਾਰੀ ਸਕੂਲ ਦਾ ਵਿਦਿਆਰਥੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
