ਸ਼ਰਮਸਾਰ ਪੰਜਾਬ! 7ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ

Monday, Jun 15, 2026 - 05:33 PM (IST)

ਸ਼ਰਮਸਾਰ ਪੰਜਾਬ! 7ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਭਵਾਨੀਗੜ੍ਹ (ਵਿਕਾਸ ਮਿੱਤਲ)- ਭਵਾਨੀਗੜ੍ਹ ਦੇ ਨੇੜਲੇ ਇਕ ਪਿੰਡ ਵਿਚ ਨਾਬਾਲਿਗ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਪੀੜਤ 13 ਸਾਲਾ ਬੱਚੀ 7ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਇਕ ਗਰੀਬ ਪਰਿਵਾਰ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦਾ ਪਿਤਾ ਸਧਾਰਨ ਮਾਨਸਿਕ ਹਾਲਤ ਦਾ ਨਹੀਂ ਹੈ ਜਿਸ ਕਾਰਨ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਸਥਿਤੀ ਪਹਿਲਾਂ ਹੀ ਕਾਫ਼ੀ ਕਮਜ਼ੋਰ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬੱਚੀ ਦੀ ਮਾਂ ਆਪਣੇ ਵੱਡੇ ਪੁੱਤਰ ਨਾਲ ਮਿਹਨਤ-ਮਜ਼ਦੂਰੀ ਕਰਨ ਗਈ ਹੋਈ ਸੀ ਜਦਕਿ ਬੱਚੀ ਘਰ ਵਿਚ ਇਕੱਲੀ ਬੈਠੀ ਪੜ੍ਹਾਈ ਕਰ ਰਹੀ ਸੀ। ਇਸ ਦੌਰਾਨ ਗੁਆਂਢ ਵਿਚ ਰਹਿਣ ਵਾਲਾ 19 ਸਾਲਾ ਨੌਜਵਾਨ ਫੋਨ ਚਾਰਜ ਕਰਨ ਦੇ ਬਹਾਨੇ ਉਸ ਦੇ ਘਰ ਆਇਆ ਤੇ ਮੌਕਾ ਮਿਲਣ 'ਤੇ ਉਸ ਨੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। 

ਐੱਸ.ਐੱਚ.ਓ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

Anmol Tagra

Content Editor

Related News