ਸਕੂਲੀ ਵਿਦਿਆਰਥੀਆਂ ਨੂੰ ਪੁਲਸ ਦੀ ਕਾਰਜਪ੍ਰਣਾਲੀ ਬਾਰੇ ਕਰਵਾਇਆ ਗਿਆ ਜਾਣੂ

Friday, Aug 22, 2025 - 06:55 PM (IST)

ਸਕੂਲੀ ਵਿਦਿਆਰਥੀਆਂ ਨੂੰ ਪੁਲਸ ਦੀ ਕਾਰਜਪ੍ਰਣਾਲੀ ਬਾਰੇ ਕਰਵਾਇਆ ਗਿਆ ਜਾਣੂ

ਜਲੰਧਰ (ਕੁੰਦਨ/ਪੰਕਜ) : ਸਕੂਲੀ ਵਿਦਿਆਰਥੀਆਂ ਨੂੰ ਪੁਲਸ ਦੀ ਕਾਰਜਪ੍ਰਣਾਲੀ ਅਤੇ ਕਾਨੂੰਨ ਸੰਬੰਧੀ ਜਾਣਕਾਰੀ ਦੇਣ ਲਈ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਦਫ਼ਤਰ ਪੁਲਸ ਕਮਿਸ਼ਨਰ ਵਿਖੇ ਅੱਜ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਅਗਵਾਈ ਏ.ਸੀ.ਪੀ. ਹੈੱਡਕੁਆਟਰ ਮਨਮੋਹਨ ਸਿੰਘ ਅਤੇ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਵਲੋਂ ਕੀਤੀ ਗਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥਿਆਂ ਨੇ ਹਿੱਸਾ ਲਿਆ।

ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਸ ਦੇ ਕੰਮਕਾਜ, ਟ੍ਰੈਫ਼ਿਕ ਨਿਯਮਾਂ, ਸਾਈਬਰ ਸੁਰੱਖਿਆ ਤੇ ਅਹਿਮ ਹੈਲਪਲਾਈਨਾਂ ਜਿਵੇਂ 112, 1091 ਅਤੇ 1930 ਬਾਰੇ ਜਾਣਕਾਰੀ ਦਿੱਤੀ ਗਈ। ਖਾਸ ਤੌਰ ‘ਤੇ “ਸਾਂਝ ਕੇਂਦਰਾਂ” ਦੀ ਭੂਮਿਕਾ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ ਜੋ ਲੋਕਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਿਵੇਂ ਪਾਸਪੋਰਟ ਤਸਦੀਕ, ਪੁਲਸ ਕਲੀਅਰੈਂਸ ਸਰਟੀਫਿਕੇਟ (ਪੀ.ਸੀ.ਸੀ.), ਕਿਰਾਏਦਾਰਾਂ ਦੀ ਤਸਦੀਕ ਅਤੇ ਇਨ੍ਹਾਂ ਸੇਵਾਵਾਂ ਲਈ ਨਿਰਧਾਰਤ ਕਾਨੂੰਨੀ ਫੀਸ ਬਾਰੇ ਜਾਣੂ ਕਰਵਾਇਆ ਗਿਆ। 


ਸਮਾਗਮ ਦੌਰਾਨ ਪੁਲਸ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਉਨ੍ਹਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸੈਮੀਨਾਰ ਤੋਂ ਬਾਅਦ ਵਿਦਿਆਰਥੀਆਂ ਨੂੰ ਪੁਲਸ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ, ਜਿਵੇਂ ਆਰ.ਟੀ.ਆਈ. ਬ੍ਰਾਂਚ, ਪੀ.ਸੀ. ਬ੍ਰਾਂਚ, ਐੱਫ.ਆਰ.ਓ ਬ੍ਰਾਂਚ ਅਤੇ ਲਿਟੀਗੇਸ਼ਨ ਬ੍ਰਾਂਚ ਆਦਿ ਦਾ ਵੀ ਦੌਰਾ ਕਰਵਾਇਆ ਗਿਆ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਆਗਾਮੀ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜਾਰੀ ਰਹਿਣਗੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਕਾਨੂੰਨ ਪ੍ਰਤੀ ਹੋਰ ਸਚੇਤ ਤੇ ਜ਼ਿੰਮੇਵਾਰ ਨਾਗਰਿਕ ਬਣਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News