ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
Saturday, Feb 11, 2023 - 04:54 PM (IST)
ਸੰਗਰੂਰ- ਜੇਕਰ ਤੁਹਾਡੇ ਬੱਚੇ ਵੀ ਸਕੂਲ ਜਾਂਦੇ ਹਨ ਤਾਂ ਉਨ੍ਹਾਂ ਦੇ ਸਕੂਲ ਬੈਗ ਅਤੇ ਪਾਣੀ ਦੀ ਬੋਤਲ ਨੂੰ ਨਿਯਮਿਤ ਤੌਰ 'ਤੇ ਚੈੱਕ ਕਰਦੇ ਰਹੋ, ਕਿਉਂਕਿ ਹੁਣ ਬੱਚਿਆਂ ਦੇ ਬੈਗ ਤੱਕ ਸ਼ਰਾਬ ਪਹੁੰਚ ਚੁੱਕੀ ਹੈ। ਦਰਅਸਲ ਸੰਗਰੂਰ ਵਿਖੇ ਦੋ ਵਿਦਿਆਰਥੀਆਂ ਵੱਲੋਂ ਠੇਕੇ 'ਤੇ ਸ਼ਰਾਬ ਖ਼ਰੀਦਣ ਦੀ ਵੀਡੀਓ ਵਾਇਰਲ ਹੋਈ ਹੈ। ਅਜਿਹੀਆਂ ਵੀਡੀਓਜ਼ ਪਹਿਲਾਂ ਵੀ ਕਈ ਵਾਰ ਵਾਇਰਲ ਹੋ ਚੁੱਕੀਆਂ ਹਨ। ਕਿਹਾ ਜਾ ਿਰਹਾ ਹੈ ਕਿ ਸੰਗਰੂਰ 'ਚ ਵਿਦਿਆਰਥੀਆਂ ਵੱਲੋਂ ਠੇਕੇ ਤੋਂ ਸ਼ਰਾਬ ਖ਼ਰੀਦਣ ਦਾ ਸਿਲਸਿਲਾ ਲੰਮੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਇਕ ਸਮਾਜ ਸੇਵੀ ਨੇ ਇਸ ਸਬੰਧੀ ਠੇੇਕੇ ਦੇ ਕਾਰਿੰਦੇ ਨੂੰ ਚੇਤਾਵਨੀ ਵੀ ਦਿੱਤੀ ਸੀ। ਜਦੋਂ ਇਹ ਸਿਲਸਿਲਾ ਨਹੀਂ ਰੁਕਿਆ ਤਾਂ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਜਿਸ ਕਾਰਨ ਇਹ ਮਾਮਲਾ ਲੋਕਾਂ ਦੇ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
ਵੀਡੀਓ ਵਾਇਰਲ ਹੋਣ ਮਗਰੋਂ ਆਬਕਾਰੀ ਵਿਭਾਗ ਨੇ ਤਿੰਨ ਦਿਨ ਲਈ ਸ਼ਰਾਬ ਦਾ ਠੇਕਾ ਮੁਅੱਤਲ ਕਰ ਦਿੱਤਾ। ਹਾਲਾਂਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਸੰਜੀਵ ਕਪੂਰ ਨੇ ਉਸੇ ਦਿਨ ਸਾਰੇ ਸਰਕਾਰੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਸਨ ਕਿ ਵਿਦਿਆਰਥੀਆਂ ਦੇ ਸਕੂਲੀ ਬੈਗ ਅਤੇ ਪਾਣੀ ਦੀਆਂ ਬੋਤਲਾਂ ਦੀ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ
ਆਦੇਸ਼ ਦੇ ਬਾਅਦ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਬੈਗ ਅਤੇ ਪਾਣੀ ਦੀਆਂ ਬੋਤਲਾਂ ਦੀ ਜਾਂਚ ਹੋਈ ਪਰ ਵਿਭਾਗ ਦੇ ਹੱਥ ਕੁਝ ਨਾ ਲੱਗਾ। ਭਾਵੇਂ ਹੀ ਇਸ ਮਾਮਲੇ 'ਚ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਮਾਮਲੇ ਦੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਦਾ ਦਾਅਵਾ ਕੀਤਾ ਸੀ ਪਰ ਜਾਂਚ ਆਬਕਾਰੀ ਵਿਭਾਗ ਤੱਕ ਹੀ ਸੀਮਤ ਰਹੀ। ਜ਼ਿਲ੍ਹਾ ਪ੍ਰਸ਼ਾਸਨ ਅਜੇ ਤੱਕ ਵਿਦਿਆਰਥੀਆਂ ਅਤੇ ਸਕੂਲ ਦੀ ਸ਼ਨਾਖਤ ਨਹੀਂ ਕਰ ਸਕਿਆ ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।