ਸ਼ੱਕੀ ਹਾਲਾਤ 'ਚ ਸਕੂਲੀ ਅਧਿਆਪਕਾ ਨੇ ਕੀਤੀ ਖੁਦਕੁਸ਼ੀ, ਕੰਧ 'ਤੇ ਲਿਖਿਆ ਮਿਲਿਆ ਸੁਸਾਈਡ ਨੋਟ

05/04/2022 12:36:04 AM

ਬੇਗੋਵਾਲ (ਰਜਿੰਦਰ)-ਪਿੰਡ ਮਿਆਣੀ ਭੱਗੂਪੁਰੀਆ ਵਿਖੇ ਬੀਤੀ ਰਾਤ ਇਕ ਅਧਿਆਪਕਾ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਨਮਰਤਾ ਸ਼ਰਮਾ (40) ਪਤਨੀ ਵਿਸ਼ਾਲ ਬਜਾਜ ਪਿੰਡ ਮਿਆਣੀ ਭੱਗੂਪੁਰੀਆ, ਜੋ ਬੇਗੋਵਾਲ ਤੋਂ ਨੇੜਲੇ ਪਿੰਡ ਭਦਾਸ ਦੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਵਿਖੇ ਅਧਿਆਪਕਾ ਸੀ। ਜਿਸ ਨੇ ਬੀਤੀ ਰਾਤ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਫਾਹ ਲੈਂਦੇ ਹੋਏ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ :-UK : ਕਰੋੜਾਂ ਦੇ ਜਾਅਲੀ ਪੌਂਡ ਛਾਪਣ ਵਾਲੇ ਗਿਰੋਹ ਦੇ ਮੈਂਬਰ ਨੂੰ ਹੋਈ ਜੇਲ੍ਹ

ਬੇਗੋਵਾਲ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਅਧਿਆਪਕਾ ਦੇ ਪਤੀ ਵਿਸ਼ਾਲ ਬਜਾਜ ਨੇ ਦੱਸਿਆ ਕਿ ਉਹ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੰਡਕੁੱਲਾ ਵਿਖੇ ਬਤੌਰ ਈ. ਟੀ. ਟੀ. ਅਧਿਆਪਕ ਲੱਗਾ ਹੋਇਆ ਹੈ। 2 ਮਈ ਨੂੰ ਉਹ ਆਪਣੇ ਘਰ ਵਿਚ ਹਾਜ਼ਰ ਸੀ, ਉਸ ਦੀ ਪਤਨੀ ਨਮਰਤਾ ਸ਼ਰਮਾ ਕਰੀਬ 9.30 ਵਜੇ ਸਵੇਰੇ ਡਿਊਟੀ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਗਈ ਅਤੇ ਕਰੀਬ 12.15 ਵਜੇ ਉਹ ਸਕੂਲ ਤੋਂ ਘਰ ਵਾਪਸ ਆ ਗਈ। ਨਮਰਤਾ ਸ਼ਰਮਾ ਨੇ ਦੱਸਿਆ ਕਿ ਉਸ ਦੀ ਮੈਡਮ ਰਵਨੀਤ ਕੌਰ ਅਤੇ ਮਨਦੀਪ ਕੌਰ ਨਾਲ ਸਕੂਲ ਲੇਟ ਜਾਣ ਤੋਂ ਬਹਿਸ ਹੋਈ ਹੈ। ਉਨ੍ਹਾਂ ਨੇ ਉਸ ਨੂੰ ਜਲੀਲ ਕੀਤਾ ਤੇ ਮਾੜਾ ਚੰਗਾ ਬੋਲਿਆ ਹੈ।

ਇਹ ਵੀ ਪੜ੍ਹੋ :- IPS ਅਧਿਕਾਰੀ ਸੁਖਚੈਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

PunjabKesari

ਵਿਸ਼ਾਲ ਬਜਾਜ ਨੇ ਆਪਣੀ ਪਤਨੀ ਨੂੰ ਕਿਹਾ ਕਿ ਉਹ ਪਰਸੋਂ ਖੁਦ ਉਸ ਨਾਲ ਜਾ ਕੇ ਸਕੂਲ ਦੀਆਂ ਮੈਡਮਾਂ ਨਾਲ ਗੱਲ ਕਰ ਕੇ ਆਵੇਗਾ ਪਰ ਇਸ ਤੋਂ ਬਾਅਦ ਰਾਤ ਨੂੰ ਉਸ ਦੀ ਪਤਨੀ ਨਮਰਤਾ ਸ਼ਰਮਾ ਨੇ ਘਰ ਦੇ ਕਮਰੇ ਵਿਚ ਪੱਖੇ ਨਾਲ ਲਟਕ ਕੇ ਫਾਹ ਲੈ ਲਿਆ।
ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਵੱਲੋਂ ਕਮਰੇ ਦੀ ਕੰਧ ’ਤੇ ਲਿਖਿਆ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਸਬੰਧੀ ਦੋ ਅਧਿਆਪਕਾਂ ਰਵਨੀਤ ਕੌਰ ਤੇ ਮਨਦੀਪ ਕੌਰ ਖਿਲਾਫ਼ ਧਾਰਾ 306, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਨ੍ਹਾਂ ਦੋਵਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :-ਦੋ ਵਹੁਟੀਆਂ ਦੀ ਨੋਕ ਝੋਕ ਨਾਲ ਭਰੀ ਦਿਲਚਸਪ ਫ਼ਿਲਮ ਹੋਵੇਗੀ ‘ਸੌਂਕਣ-ਸੌਂਕਣੇ’

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News