ਐਕਟਿਵਾ 'ਤੇ ਜਾ ਰਹੀ ਅਧਿਆਪਕਾ ਨੂੰ ਕੈਂਟਰ ਨੇ ਮਾਰੀ ਟੱਕਰ! ਹੋਈ ਦਰਦਨਾਕ ਮੌਤ

04/17/2024 9:26:45 AM

ਨਕੋਦਰ (ਪਾਲੀ)- ਸਥਾਨਕ ਜਲੰਧਰ ਬਾਈਪਾਸ ’ਤੇ ਕੈਂਟਰ ਤੇ ਐਕਟਿਵਾ ਦੀ ਭਿਆਨਕ ਟੱਕਰ ’ਚ ਐਕਟਿਵਾ ਸਵਾਰ ਅਧਿਆਪਕਾ ਤੇ ਫੂਡ ਸਪਲਾਈ ਇੰਸਪੈਕਟਰ ਦੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਮਨਜੀਤ ਕੌਰ ਪਤਨੀ ਦਲਜੀਤ ਸਿੰਘ ਵਾਸੀ ਅਸ਼ੋਕ ਵਿਹਾਰ ਕਾਲੋਨੀ ਨਕੋਦਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਾਜਿੰਦਰਪਾਲ ਸਿੰਘ ਸਮੇਤ ਪੁਲਸ ਮੌਕੇ ’ਤੇ ਪਹੁੰਚੇ, ਜਿਨ੍ਹਾਂ ਲਾਸ਼ 'ਤੇ ਹਾਦਸਾਗ੍ਰਸਤ ਵ੍ਹੀਕਲ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੋਤੇ ਦੀ ਤਰੀਕ ਭੁਗਤਣ ਆਈ ਦਾਦੀ ਨਾਲ ਅਦਾਲਤ 'ਚ ਵਾਪਰੀ ਅਣਹੋਣੀ! ਮਚਿਆ ਚੀਕ-ਚਿਹਾੜਾ

ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕਾ ਮਨਜੀਤ ਕੌਰ ਸਕੂਲ ਤੋਂ ਵਾਪਸ ਆਪਣੇ ਘਰ ਐਕਟਿਵਾ ’ਤੇ ਜਾ ਰਹੀ ਸੀ, ਜਦ ਉਹ ਜਲੰਧਰ ਬਾਈਪਾਸ ਚੌਕ ਨੂੰ ਕ੍ਰਾਸ ਕਰਨ ਲੱਗੀ ਤਾਂ ਦੂਜੀ ਸਾਈਡ ਤੋਂ ਆ ਰਹੇ ਕੈਂਟਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਪੰਜਾਬ 'ਚ ਜਲਦੀ ਹੀ ਐਲਾਨੇ ਜਾਣਗੇ ਉਮੀਦਵਾਰ! ਇਨ੍ਹਾਂ ਨਾਂਵਾਂ 'ਤੇ ਲੱਗ ਸਕਦੀ ਹੈ ਮੋਹਰ

ਸਿਟੀ ਥਾਣਾ ਮੁੱਖੀ ਇੰਸ. ਸੰਜੀਵ ਕਪੂਰ ਨੇ ਦੱਸਿਆ ਕਿ ਮ੍ਰਿਤਕ ਅਧਿਆਪਕਾ ਮਨਜੀਤ ਕੌਰ ਦੇ ਪਤੀ ਦਲਜੀਤ ਸਿੰਘ ਦੇ ਬਿਆਨਾਂ ’ਤੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗੁਰੂ ਅੰਗਦ ਦੇਵ ਨਗਰ ਅਮਲੋਹ ਰੋਡ ਖੰਨਾ ਖ਼ਿਲਾਫ਼ ਥਾਣਾ ਸਿਟੀ ਨਕੋਦਰ ’ਚ ਮਾਮਲਾ ਦਰਜ ਕਰ ਕੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News