ਅਧਿਆਪਕ ਨੇ ਟੱਪੀਆਂ ਹੱਦਾਂ! ਪਿੰਡ ਵਾਸੀਆਂ ਨੇ ਕਿਹਾ ਕੁੜੀਆਂ ਹੁਣ ਸਕੂਲ ਆਉਣ ਤੋਂ ਡਰ ਰਹੀਆਂ
Saturday, Oct 19, 2024 - 01:06 PM (IST)
ਸਾਦਿਕ (ਪਰਮਜੀਤ) : ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ’ਤੇ ਸਕੂਲੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਾਉਂਦੇ ਹੋਏ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਰੋਸ ਪ੍ਰਗਟ ਕਰਦਿਆਂ ਅਧਿਆਪਕ ਖ਼ਿਲਾਫ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰਨ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਅਤੇ ਅਧਿਆਪਕ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਕ ਮਾਮਲੇ ਦਾ ਪਤਾ ਲੱਗਦੇ ਹੀ ਸਿੱਖਿਆ ਵਿਭਾਗ ਦੇ ਮੈਡਮ ਅੰਜਨਾ ਕੌਸ਼ਲ ਡਿਪਟੀ ਡੀ. ਓ., ਪਵਨ ਕੁਮਾਰ ਅਤੇ ਬਲਾਕ ਸਿੱਖਿਆ ਅਫਸਰ ਜਗਤਾਰ ਸਿੰਘ ਮਾਨ ਉਕਤ ਸਕੂਲ ਵਿਖੇ ਉਕਤ ਘਟਨਾ ਸਬੰਧੀ ਜਾਇਜ਼ਾ ਲੈਣ ਲਈ ਪਹੁੰਚੇ। ਪਿੰਡ ਵਾਸੀ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਸ਼ਰਨ ਸਿੰਘ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਨੇ ਇਕ ਲਿਖਤੀ ਪੱਤਰ ਦੇ ਕੇ ਮੰਗ ਕੀਤੀ ਕਿ ਅਧਿਆਪਕ ਦਵਿੰਦਰ ਸਿੰਘ ਵੱਲੋਂ 5ਵੀਂ ਜਮਾਤ ’ਚ ਪੜ੍ਹਦੀ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤੇ ਸਰੀਰਕ ਸ਼ੋਸ਼ਣ ਕੀਤਾ ਗਿਆ।
ਇਹ ਵੀ ਪੜ੍ਹੋ : ਇਨ੍ਹਾਂ ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਖੜ੍ਹੀ ਹੋ ਸਕਦੀ ਹੈ ਪ੍ਰੇਸ਼ਾਨੀ
ਸਮੂਹ ਨਗਰ ਨਿਵਾਸੀਆਂ ਵੱਲੋਂ ਉਕਤ ਅਧਿਆਪਕ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਪਿੰਡ ਵਾਸੀਆਂ ਨੇ ਉਕਤ ਅਧਿਆਪਕ ’ਤੇ ਦੋਸ਼ ਲਾਇਆ ਕਿ ਇਸ ਦੀਆਂ ਅਕਸਰ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ ਪਰ ਆਪਣੀ ਬਦਨਾਮੀ ਤੋਂ ਡਰਦੇ ਮਾਪੇ ਚੁੱਪ ਕਰ ਜਾਂਦੇ ਹਨ ਅਤੇ ਹੁਣ ਲੜਕੀਆਂ ਸਕੂਲ ਆਉਣ ਤੋਂ ਡਰ ਰਹੀਆਂ ਹਨ। ਇਹ ਕਰੀਬ ਹਫਤਾ ਪਹਿਲਾਂ ਦੀ ਘਟਨਾ ਹੈ ਅਤੇ ਜਿਸ ਲੜਕੀ ਨਾਲ ਹਰਕਤ ਕੀਤੀ, ਉਨ੍ਹਾਂ ਦੇ ਪਰਿਵਾਰ ’ਤੇ ਦਬਾਅ ਬਣਾ ਕੇ ਰਾਜ਼ੀਨਾਮਾ ਕਰਨ ਦਾ ਪਤਾ ਲੱਗਾ ਹੈ। ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ’ਤੇ ਆਏ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਨਾ ਕਿਸੇ ਸਕੂਲ ਸਟਾਫ ਤੇ ਨਾ ਹੀ ਪਿੰਡ ਵਾਸੀਆਂ ਨੇ ਸਾਡੇ ਧਿਆਨ ’ਚ ਲਿਆਂਦਾ ਹੈ। ਉਨ੍ਹਾਂ ਉਕਤ ਮਾਸਟਰ ਖ਼ਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ’ਤੇ ਉਕਤ ਵਿਅਕਤੀਆਂ ਵੱਲੋਂ ਇਕ ਵਾਰ ਸੰਘਰਸ਼ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ
ਕੀ ਕਹਿੰਦੈ ਅਧਿਆਪਕ ਦਵਿੰਦਰ ਸਿੰਘ
ਗੱਲਬਾਤ ਕਰਦਿਆਂ ਦਵਿੰਦਰ ਸਿੰਘ ਨੇ ਕਿਹਾ ਕਿ ਇਸੇ ਪਿੰਡ ਦਾ ਵਸਨੀਕ ਹੋਣ ਕਾਰਨ ਪਾਰਟੀਬਾਜ਼ੀ ਤਹਿਤ ਮੈਨੂੰ ਬਦਨਾਮ ਕੀਤਾ ਜਾ ਰਿਹਾ ਹੈ। ਸਰਪੰਚੀ ਚੋਣਾਂ ਦੀ ਖਹਿਬਾਜ਼ੀ ਕਾਰਨ ਕਥਿਤ ਲੜਕੀ ਤੋਂ ਵੀਡੀਓ ਬਣਾ ਕੇ ਮੇਰੇ ’ਤੇ ਝੂਠੇ ਦੋਸ਼ ਲਾਏ ਗਏ ਹਨ। ਇਹ ਦੋਸ਼ ਬੇਬੁਨਿਆਦ ਹਨ।
ਕੀ ਕਹਿੰਦੀ ਹੈ ਪੁਲਸ
ਇਸ ਸਬੰਧੀ ਗੱਲਬਾਤ ਕਰਦੇ ਹੋਏ ਇੰਸਪੈਕਟਰ ਜਗਬੀਰ ਸਿੰਘ ਸੰਧੂ ਨੇ ਦੱਸਿਆ ਕਿ ਸਾਨੂੰ ਸਕੂਲ ’ਚ ਇਕੱਠ ਹੋਣ ਦੀ ਸੂਚਨਾ ਮਿਲੀ ਸੀ, ਉਥੇ ਸਾਰਾ ਮਾਮਲਾ ਪਤਾ ਲੱਗਾ। ਸਾਡੇ ਕੋਲ ਪੀੜਤ ਲੜਕੀ ਜਾਂ ਪਿੰਡ ਵਾਸੀਆਂ ਵੱਲੋਂ ਹਾਲੇ ਤੱਕ ਲਿਖਤੀ ਦਰਖਾਸਤ ਨਹੀਂ ਆਈ। ਦਰਖਾਸਤ ਮਿਲਣ ’ਤੇ ਪੜਤਾਲ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e