ਸਕੂਲੀ ਅਧਿਆਪਕਾਂ ਨੇ ਸਰਕਾਰ ਦੇ ਫੈਸਲੇ ਵਿਰੁੱਧ ਕੀਤਾ ਰੋਸ ਪ੍ਰਗਟ

Wednesday, Mar 24, 2021 - 08:07 PM (IST)

ਸਕੂਲੀ ਅਧਿਆਪਕਾਂ ਨੇ ਸਰਕਾਰ ਦੇ ਫੈਸਲੇ ਵਿਰੁੱਧ ਕੀਤਾ ਰੋਸ ਪ੍ਰਗਟ

ਚੀਮਾ ਮੰਡੀ (ਗੋਇਲ)-ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਸਮੂਹ ਅਧਿਆਪਕਾਂ ਵਲੋਂ ਕੋਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਸਕੂਲ ਬੰਦ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਾਲੀਆਂ ਝੰਡੀਆਂ ਨਾਲ ਸਰਕਾਰ ਦੀ ਇਸ ਨੀਤੀ ਪ੍ਰਤੀ ਰੋਸ ਪ੍ਰਗਟਾਵਾ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਦੱਸਿਆ ਕਿ ਉਹ ਸਰਕਾਰ ਦੀ ਇਸ ਨੀਤੀ ਦਾ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੀ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਅਜਿਹੀਆਂ ਨੀਤੀਆਂ ਨਾਲ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ।ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਉਨ੍ਹਾਂ ਨੂੰ ਨੌਕਰੀਆਂ ਦੇਣ ਵਿੱਚ ਅਸਫਲ ਰਹੀ ਹੈ।ਦੂਜੇ ਪਾਸੇ ਸਕੂਲ ਬੰਦ ਕਰਕੇ ਉਨ੍ਹਾਂ ਦੇ ਪ੍ਰਾਇਵੇਟ ਰੋਜਗਾਰ 'ਤੇ ਵੀ ਲੱਤ ਮਾਰ ਰਹੀ ਹੈ। ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹ ਆਪਣੇ ਇਸ ਫੈਸਲੇ ਨੂੰ ਵਾਪਸ ਲਵੇ ਨਹੀਂ ਤਾਂ ਸਾਰੇ ਪ੍ਰਾਈਵੇਟ ਸਕੂਲ ਦੇ ਅਧਿਆਪਕ ਸੜਕਾਂ 'ਤੇ ਵਿਰੋਧ ਕਰਨਗੇ।ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਵਲੋਂ ਇੱਕ ਰੋਸ ਪੱਤਰ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨੂੰ ਭੇਜਿਆ ਗਿਆ।


author

Sunny Mehra

Content Editor

Related News