ਗੁਰੂਹਰਸਹਾਏ ''ਚ ਵਿਦਿਆਰਥੀਆਂ ਦੀ ਸ਼ਰਮਨਾਕ ਕਰਤੂਤ, ਆਨਲਾਈਨ ਪੜ੍ਹਾਈ ਦੌਰਾਨ ਅਧਿਆਪਕਾਂ ਨੂੰ ਭੇਜੇ ਅਸ਼ਲੀਲ ਮੈਸਜ

Friday, Jul 09, 2021 - 06:17 PM (IST)

ਗੁਰੂਹਰਸਹਾਏ ''ਚ ਵਿਦਿਆਰਥੀਆਂ ਦੀ ਸ਼ਰਮਨਾਕ ਕਰਤੂਤ, ਆਨਲਾਈਨ ਪੜ੍ਹਾਈ ਦੌਰਾਨ ਅਧਿਆਪਕਾਂ ਨੂੰ ਭੇਜੇ ਅਸ਼ਲੀਲ ਮੈਸਜ

ਗੁਰੂਹਰਸਹਾਏ  (ਸੁਨੀਲ ਵਿੱਕੀ): ਸਰਕਾਰੀ ਹਾਈ ਸਮਾਰਟ ਸਕੂਲ ਜੀਵਾਂ ਅਰਾਈ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਮੁੰਡੇ ਅਤੇ ਕੁਝ ਸ਼ਰਾਰਤੀ ਅਨਸਰਾਂ ਖ਼ਿਲਾਫ਼, ਸਕੂਲ ਅਧਿਆਪਕਾਂ ਨੂੰ ਅਸ਼ਲੀਲ ਮੈਸੇਜ ਭੇਜਣ, ਆਨਲਾਈਨ ਕਲਾਸਾਂ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਮਨਜਿੰਦਰ ਮੰਨਾ ਨੇ ਫੇਸਬੁੱਕ 'ਤੇ ਲਈ ਗੈਂਗਸਟਰ ਕੁਲਵੀਰ ਨਰੂਆਣਾ ਨੂੰ ਮਾਰਨ ਦੀ ਜ਼ਿੰਮੇਵਾਰੀ, ਕੀਤੇ ਹੋਰ ਵੀ ਖ਼ੁਲਾਸੇ

ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਕੂਲ ਸਟਾਫ਼ ਨੂੰ ਅਸ਼ਲੀਲ ਮੈਸੇਜ ਭੇਜੇ ਜਾ ਰਹੇ ਹਨ ਅਤੇ ਜਦੋਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਾਈਆਂ ਜਾਂਦੀਆਂ ਹਨ ਤਾਂ ਸ਼ਰਾਰਤੀ ਅਨਸਰਾਂ ਵੱਲੋਂ ਫੇਕ ਆਈ. ਡੀ. ਬਣਾ ਕੇ ਪੜ੍ਹਾਈ ’ਚ ਰੁਕਾਵਟਾਂ ਪੈਦਾ ਕੀਤੀਆਂ ਜਾਂਦੀਆਂ ਹਨ ਅਤੇ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ, ਜਿਸ ਕਾਰਨ ਲੇਡੀਜ਼ ਟੀਚਰਾਂ ਨੂੰ ਕਲਾਸਾਂ ’ਚ ਹੀ ਛੱਡਣੀਆਂ ਪੈਦੀਆਂ ਹਨ।ਇਸ ਤੋਂ ਇਲਾਵਾ ਸ਼ਰਾਰਤੀ ਅਨਸਰਾਂ ਵੱਲੋਂ ਵ੍ਹਟਸਐਪ ਗਰੁੱਪ ਬਣਾ ਕੇ ਔਰਤ ਸਟਾਫ਼ ਅਤੇ ਕੁੜੀਆਂ ਨੂੰ ਜ਼ਬਰਦਸਤੀ ਸ਼ਾਮਲ ਕਰ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸਕੂਲ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਸ਼ਰਾਰਤੀ ਅਨਸਰਾਂ ’ਚ ਇਕ ਸੰਦੀਪ ਕੁਮਾਰ ਪੁੱਤਰ ਲਾਲ ਸਿੰਘ ਵਾਸੀ ਕੁਤਬਗੜ੍ਹ ਭਾਟਾ ਨਾਂ ਦਾ ਮੁੰਡਾ ਵੀ ਸ਼ਾਮਲ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸਾਵਧਾਨ ਪੰਜਾਬ! ਖੇਤ ਦੇ ਬੋਰਾਂ ਵਿੱਚੋਂ ਨਿਕਲਣ ਲੱਗਾ ਜ਼ਹਿਰੀਲਾ ਪਾਣੀ, ਲੋਕਾਂ 'ਚ ਮਚੀ ਹਾਹਾਕਾਰ

 

 


author

Shyna

Content Editor

Related News