ਸੰਘਣੀ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਬਦਲਣ ਲਈ ਜ਼ਿਲਾ ਮੈਜਿਸਟ੍ਰੇਟ ਨੇ ਦਿੱਤੇ ਆਦੇਸ਼
Monday, Nov 13, 2017 - 04:58 PM (IST)
ਨਵਾਂਸ਼ਹਿਰ (ਮਨੋਰੰਜਨ)— ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸੋਨਾਲੀ ਗਿਰੀ ਨੇ ਸੰਘਣੀ ਧੁੰਦ ਨੂੰ ਦੇਖਦਿਆਂ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ 14 ਨਵੰਬਰ ਤੋਂ 20 ਨਵੰਬਰ 2017 ਤੱਕ ਜ਼ਿਲੇ ਦੇ ਸਕੂਲਾਂ ਦਾ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਵੇਰ ਤੋਂ ਖੁੱਲ੍ਹਣ ਦਾ ਸਮਾਂ 10 ਵਜੇ ਨੀਯਤ ਕਰਦਿਆਂ ਸਕੂਲਾਂ ਨੂੰ ਛੁੱਟੀ ਦਾ ਸਮਾਂ ਆਪਣੇ ਪੱਧਰ 'ਤੇ ਮਿੱਥਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਤੇ ਸੈਕੰਡਰੀ) ਅਤੇ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪਾਬੰਦ ਕੀਤਾ ਹੈ।
