ਵਿੱਦਿਅਕ ਅਦਾਰਿਆਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਨਿਸ਼ਚਿਤ

11/20/2017 5:36:32 PM

ਕਪੂਰਥਲਾ (ਮਲਹੋਤਰਾ, ਗੁਰਵਿੰਦਰ ਕੌਰ)— ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਈਅਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 13 ਨਵੰਬਰ 2017 ਨੂੰ ਜਾਰੀ ਕੀਤੇ ਆਪਣੇ ਹੁਕਮਾਂ ਵਿਚ ਤਰਮੀਮ ਕਰਦੇ ਹੋਏ ਜ਼ਿਲਾ ਕਪੂਰਥਲਾ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧਸਰਕਾਰੀ, ਪ੍ਰਾਈਵੇਟ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਨਿਸ਼ਚਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦਕਿ ਸਕੂਲ ਬੰਦ ਹੋਣ ਦਾ ਸਮਾਂ ਸਬੰਧਤ ਸਕੂਲਾਂ ਦੇ ਸ਼ਡਿਊਲ ਅਨੁਸਾਰ ਹੋਵੇਗਾ। ਜਾਰੀ ਹੁਕਮਾਂ 'ਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨ ਸੰਘਣੀ ਧੁੰਦ ਪੈਣ ਕਾਰਨ ਉਨ੍ਹਾਂ ਵੱਲੋਂ ਜ਼ਿਲਾ ਕਪੂਰਥਲਾ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਨਿਸ਼ਚਿਤ ਕੀਤਾ ਗਿਆ ਸੀ। ਹੁਣ ਮੌਸਮ 'ਚ ਕੁਝ ਤਬਦੀਲੀ ਆ ਗਈ ਹੈ ਅਤੇ ਮੌਸਮ ਪਹਿਲਾਂ ਦੀ ਤਰ੍ਹਾਂ ਸਾਫ ਹੋ ਗਿਆ ਹੈ ਪਰ ਸਰਦ ਰੁੱਤ ਦਾ ਪ੍ਰਕੋਪ ਜਾਰੀ ਹੈ। ਇਸ ਲਈ ਸਕੂਲਾਂ ਦੇ ਸਮੇਂ 'ਚ ਤਬਦੀਲੀ ਲੋੜੀਂਦੀ ਹੈ।


Related News