ਜਲੰਧਰ 'ਚ ਬਦਲਿਆ ਸਕੂਲਾਂ ਦਾ ਸਮਾਂ

Tuesday, Jan 02, 2018 - 05:54 PM (IST)

ਜਲੰਧਰ/ਨਵਾਂਸ਼ਹਿਰ(ਤ੍ਰਿਪਾਠੀ)— ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉਥੇ ਹੀ ਬੱਚਿਆਂ ਨੂੰ ਸਕੂਲਾਂ 'ਚ ਜਾਣ ਲਈ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਦੇ ਬਦਲਾਅ ਕਾਰਨ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਉਥੇ ਹੀ ਸੰਘਣੀ ਧੁੰਦ ਦੇ ਕਾਰਨ ਜਲੰਧਰ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਵੀ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ। ਉਨ੍ਹਾਂ ਨੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 10.30 ਵਜੇ ਨਿਸ਼ਚਿਤ ਕੀਤਾ ਹੈ ਅਤੇ ਸਕੂਲ ਬੰਦ ਹੋਣ ਦਾ ਸਮਾਂ ਸੰਬੰਧਤ ਸ਼ਡਿਊਲ ਦੇ ਮੁਤਾਬਕ ਹੋਵੇਗਾ। ਇਹ ਹੁਕਮ ਅੱਜ ਯਾਨੀ 2 ਜਨਵਰੀ ਤੋਂ ਲਾਗੂ ਹੋਣਗੇ। 
ਉਥੇ ਹੀ ਸੰਘਣੀ ਧੁੰਦ ਦੇ ਕਾਰਨ ਨਵਾਂਸ਼ਹਿਰ ਦੇ ਡੀ. ਸੀ. ਅਮਿਤ ਕੁਮਾਰ ਨੇ ਜ਼ਿਲੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ 6 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਨਵਾਂਸ਼ਹਿਰ 'ਚ 6 ਜਨਵਰੀ ਤੱਕ ਸਰਕਾਰੀ ਅਤੇ ਪ੍ਰਈਵੇਟ ਸਕੂਲ 6 ਜਨਵਰੀ ਤੱਕ ਬੰਦ ਰਹਿਣਗੇ।  


Related News