ਬਦਲ ਗਿਆ ਸਕੂਲਾਂ ਸਮਾਂ! 1 ਅਪ੍ਰੈਲ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ

Friday, Mar 28, 2025 - 10:16 PM (IST)

ਬਦਲ ਗਿਆ ਸਕੂਲਾਂ ਸਮਾਂ! 1 ਅਪ੍ਰੈਲ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ

ਜਲੰਧਰ : ਪੰਜਾਬ 'ਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਦੇ ਨਾਲ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਆਵੇਗੀ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

PunjabKesari

ਐਕਟਿਵਾ 'ਤੇ ਜਾਂਦੀਆਂ ਨੂੰਹ-ਸੱਸ ਨੂੰ ਪੈ ਗਏ ਲੁਟੇਰੇ, ਲੁੱਟ-ਖੋਹ ਦੌਰਾਨ ਨਹਿਰ 'ਚ ਜਾ ਡਿੱਗੀ ਨੂੰਹ ਤੇ ਫਿਰ... 

ਪਹਿਲਾਂ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ। ਹਾਲਾਂਕਿ, ਮਾਹਿਰਾਂ ਅਨੁਸਾਰ, ਜੇਕਰ ਇਸ ਸਮੇਂ ਦੌਰਾਨ ਗਰਮੀ ਬਹੁਤ ਜ਼ਿਆਦਾ ਵਧ ਜਾਂਦੀ ਹੈ ਜਾਂ ਕੋਈ ਐਮਰਜੈਂਸੀ ਸਥਿਤੀ ਪੈਦਾ ਹੁੰਦੀ ਹੈ ਤਾਂ ਸਰਕਾਰ ਇਸ ਤੋਂ ਪਹਿਲਾਂ ਵੀ ਇਸ ਸਬੰਧ ਵਿੱਚ ਫੈਸਲਾ ਲੈ ਸਕਦੀ ਹੈ। 

ਵੱਡੀ ਖਬਰ! ਪੰਜਾਬ 'ਚ ਲੰਗਰ ਦੇ ਨੂਡਲਜ਼ ਖਾਣ ਨਾਲ 17 ਨਿਆਣੇ ਬਿਮਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News