ਪੰਜਾਬ ''ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing
Monday, Oct 30, 2023 - 05:44 PM (IST)
ਜਲੰਧਰ/ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਾਰਾ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਠੰਡ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੇ ਵੀ ਆਸਾਰ ਹਨ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ 2023 ਤੋਂ 28 ਫਰਵਰੀ 2024 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
ਇਹ ਵੀ ਪੜ੍ਹੋ : ਪਹਿਲਾਂ ਰੋਲ਼ੀ ਕੁੜੀ ਦੀ ਪੱਤ, ਫਿਰ ਬਣਾਈ ਵੀਡੀਓ, ਹੁਣ ਅਮਰੀਕਾ ਪਹੁੰਚ ਕਰ 'ਤਾ ਇੱਕ ਹੋਰ ਕਾਂਡ
ਸਿੱਖਿਆ ਵਿਭਾਗ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਲੱਗਿਆ ਕਰਨਗੇ ਅਤੇ ਦੁਪਹਿਰ 3.00 ਵਜੇ ਛੁੱਟੀ ਹੋਇਆ ਕਰੇਗੀ। ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਦਾ ਵੱਡਾ ਦਾਅਵਾ, ਕਿਹਾ- ਸਿੱਖਾਂ ਨੇ ਸ਼ੁਰੂ ਕੀਤਾ ਸੀ ਰਾਮ ਜਨਮਭੂਮੀ ਅੰਦੋਲਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8