ਫਿਰੋਜ਼ਪੁਰ ’ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਬੱਚੇ ਦੀ ਮੌਤ
Saturday, Apr 23, 2022 - 06:24 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪਿੰਡ ਲੇਲੀ ਵਾਲਾ ਦੇ ਕੋਲ ਅੱਜ ਦੁਪਹਿਰ ਬਾਅਦ ਸਕੂਲ ਵੈਨ ਨਾਲ ਵਾਪਰੇ ਹਾਦਸੇ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ 8 ਅਧਿਆਪਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਅਤੇ ਮੋਟਰਸਾਈਕਲ ਵਿਚਕਾਰ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਸਕੂਲ ਵੈਨ ਦੇ ਡਰਾਈਵਰ ਨੇ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ਨੂੰ ਬਚਾਉਂਦੇ ਹੋਏ ਵੈਨ ਸੜਕ ਕਿਨਾਰੇ ਕਰ ਦਿੱਤੀ ਅਤੇ ਵੈਨ ਬੇਕਾਬੂ ਹੋ ਕੇ ਖੇਤਾਂ ’ਚ ਪਲਟ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਚਾਰ ਮਹੀਨੇ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਇਸ ਹਾਦਸੇ ’ਚ ਤਰੁਣ ਨਾਂ ਦੇ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਵੈਨ ’ਚ ਸਵਾਰ 8 ਅਧਿਆਪਕ, 5 ਬੱਚੇ ਅਤੇ ਡਰਾਈਵਰ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਘਟਨਾ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਣਕ ਦਾ ਝਾੜ ਘੱਟ ਨਿਕਲਣ ’ਤੇ ਦੁਖੀ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ