ਲੌਂਗੋਵਾਲ ਸਕੂਲ ਵੈਨ ਹਾਦਸੇ ਦੀ ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ

Saturday, Feb 15, 2020 - 06:40 PM (IST)

ਲੌਂਗੋਵਾਲ ਸਕੂਲ ਵੈਨ ਹਾਦਸੇ ਦੀ ਮੁੱਖ ਮੰਤਰੀ ਵਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ

ਚੰਡੀਗੜ੍ਹ : ਲੌਂਗੋਵਾਲ ਵਿਖੇ ਨਿੱਜੀ ਸਕੂਲ ਵੈਨ 'ਚ ਅੱਗ ਲੱਗਣ ਕਾਰਨ ਜਿਊਂਦੇ ਸੜੇ ਚਾਰ ਬੱਚਿਆਂ ਦੀ ਘਟਨਾ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ। 

PunjabKesari

ਦੱਸਣਯੋਗ ਹੈ ਕਿ ਲੌਂਗੋਵਾਲ ਵਿਖੇ ਇਕ ਨਿੱਜੀ ਸਕੂਲ ਦੀ ਵੈਨ 'ਚ ਉਸ ਸਮੇਂ ਅੱਗ ਲੱਗ ਗਈ ਸੀ ਜਦੋਂ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਸਕੂਲ ਤੋਂ ਕੁਝ ਹੀ ਦੂਰੀ 'ਤੇ ਵੈਨ ਨੂੰ ਅੱਗ ਲੱਗ ਗਈ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਵੈਨ ਵਿਚ ਲਗਭਗ 12 ਬੱਚੇ ਸਵਾਰ ਸਨ। ਜਿਨ੍ਹਾਂ ਵਿਚੋਂ 4 ਬੱਚਿਆਂ ਦੀ ਜਿਊਂਦੇ ਸੜਨ ਨਾਲ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਜਦਕਿ 8 ਬੱਚਿਆਂ ਨੂੰ ਪਿੰਡ ਵਾਲਿਆਂ ਵਲੋਂ ਬਾਹਰ ਕੱਢ ਲਿਆ ਗਿਆ। ਮਰਨ ਵਾਲੇ ਚਾਰ ਬੱਚਿਆਂ ਵਿਚ 2 ਬੱਚੇ ਇਕੋ ਪਰਿਵਾਰ ਨਾਲ ਸਬੰਧਤ ਹਨ।


author

Gurminder Singh

Content Editor

Related News