ਪੰਜਾਬ ''ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਕੇ ''ਤੇ ਮੌਤ, ਪੈ ਗਈਆਂ ਭਾਜੜਾਂ

Saturday, Aug 03, 2024 - 01:27 PM (IST)

ਪੰਜਾਬ ''ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਕੇ ''ਤੇ ਮੌਤ, ਪੈ ਗਈਆਂ ਭਾਜੜਾਂ

ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਕਾਰ ਨੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਕੂਲ ਵੈਨ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿਚ ਸਕੂਲ ਵੈਨ ਅਤੇ ਆਲਟੋ ਕਾਰ ਦੇ ਪਰਖੱਚੇ ਉਡ ਗਏ। ਗਨੀਮਤ ਇਹ ਰਹੀ ਕਿ ਹਾਦਸੇ ਵੇਲੇ ਵੈਨ ਵਿਚ ਵਿਦਿਆਰਥੀ ਸਵਾਰ ਨਹੀਂ ਸਨ, ਨਹੀਂ ਤਾਂ ਹਾਦਸਾ ਹੋਰ ਵੀ ਭਿਆਨਕ ਹੋ ਸਕਦਾ ਸੀ।

ਇਹ ਖ਼ਬਰ ਵੀ ਪੜ੍ਹੋ- ਲੁਧਿਆਣਾ 'ਚ ਵੱਡੀ ਵਾਰਦਾਤ, ਕਤਲ ਕਰ ਕੇ ਬੁੱਢੇ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼! ਹਾਲਤ ਜਾਣ ਕੰਬ ਜਾਵੇਗੀ ਰੂਹ

ਜਾਣਕਾਰੀ ਮੁਤਾਬਕ ਹਲਕਾ ਗੁਰਹਰਸਹਾਏ ਮੋਹਨ ਕੇ ਉਤਾੜ ਵਿਚ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਡਿਵਾਈਡਰ ਪਾਰ ਕਰ ਕੇ ਸਕੂਲੀ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਹਾਦਸੇ ਵਿਚ ਸਕੂਲ ਵੈਨ ਦੇ ਡਰਾਈਵਰ ਰਿੰਕੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੀ ਉਮਰ 31 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਲਈ ਕਾਲ ਬਣ ਕੇ ਵਰ੍ਹਿਆ ਮੀਂਹ! ਸੁੱਤੇ ਪਏ ਦੀ ਹੋਈ ਦਰਦਨਾਕ ਮੌਤ

ਮ੍ਰਿਤਕ ਰਿੰਕੂ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਹਰਸਹਾਏ ਮੋਹਨ ਕੇ ਉਤਾੜ ਵਿਚ ਇਕ ਔਰਤ ਤੇਜ਼ ਰਫ਼ਤਾਰ ਨਾਲ ਆਲਟੋ 'ਤੇ ਆ ਰਹੀ ਸੀ। ਉਸ ਦੇ ਨਾਲ ਉਸ ਦਾ ਪਤੀ ਵੀ ਮੌਜੂਦ ਸੀ। ਇਹ ਕਾਰ ਅਚਾਨਕ ਡਿਵਾਈਡਰ ਪਾਰ ਕਰ ਕੇ ਸਕੂਲ ਵੈਨ ਵਿਚ ਆ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਵੈਨ ਚਲਾ ਰਹੇ ਰਿੰਕੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਮ੍ਰਿਤਕ ਦਾ 6 ਸਾਲ ਦਾ ਬੱਚਾ ਵੀ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਅੱਗੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News