ਭਾਰੀ ਮੀਂਹ ਦੌਰਾਨ ਪਾਣੀ 'ਚ ਫਸੀ ਬੱਚਿਆਂ ਨਾਲ ਭਰੀ ਸਕੂਲੀ ਵੈਨ, ਤਸਵੀਰਾਂ 'ਚ ਦੇਖੋ ਕਿਵੇਂ ਲਾਉਣੇ ਪਏ ਧੱਕੇ

Tuesday, Jul 25, 2023 - 09:51 AM (IST)

ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ 'ਚ ਹੋ ਰਹੀ ਭਾਰੀ ਬਾਰਸ਼ ਕਾਰਨ ਪਾਣੀ ਇਸ ਕਦਰ ਜਮ੍ਹਾਂ ਹੋ ਗਿਆ ਕਿ ਲੋਕਾਂ ਲਈ ਮੁਸੀਬਤ ਬਣ ਗਿਆ। ਅੱਜ ਭਾਰੀ ਮੀਂਹ ਕਾਰਨ ਰੇਲਵੇ ਅੰਡਰ ਬ੍ਰਿਜ 'ਚ ਪਾਣੀ ਜਮ੍ਹਾਂ ਹੋ ਗਿਆ, ਜਿਸ ਕਾਰਨ ਬੱਚਿਆਂ ਨਾਲ ਭਰੀ ਸਕੂਲੀ ਵੈਨ ਪਾਣੀ 'ਚ ਫਸ ਗਈ। ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਮਦਦ ਕਰਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ। ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੂਰਾ ਜ਼ਿਲ੍ਹਾ ਜਲ-ਥਲ ਹੋ ਗਿਆ।

ਇਹ ਵੀ ਪੜ੍ਹੋ : 'ਮੰਮੀ-ਪਾਪਾ ਉਹਦੇ Gift ਵਾਪਸ ਕਰ ਦਿਓ, ਮੇਰੇ ਅੰਤਿਮ ਸੰਸਕਾਰ ਤੇ ਉਹ ਜ਼ਰੂਰ ਆਵੇ ਪਰ...

PunjabKesari

ਇਕ ਪਾਸੇ ਫਾਜ਼ਿਲਕਾ ਪ੍ਰਸ਼ਾਸਨ ਦੇ ਵਿਕਾਸ ਕੰਮਾਂ ਦੀ ਪੋਲ ਖੁੱਲ੍ਹ ਗਈ ਤਾਂ ਦੂਜੇ ਪਾਸੇ ਜਮ੍ਹਾਂ ਹੋਇਆ ਪਾਣੀ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣ ਗਿਆ। ਇਸੇ ਕਾਰਨ ਰੇਲਵੇ ਅੰਡਰ ਬ੍ਰਿਜ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਮ੍ਹਾਂ ਹੋਏ ਪਾਣੀ 'ਚ ਸਕੂਲੀ ਬੱਚਿਆਂ ਦੀ ਵੈਨ ਫਸ ਗਈ। ਵੈਨ ਦੇ ਡਰਾਈਵਰ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਵੈਨ 'ਚ ਸਵਾਰ ਛੋਟੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦਰਮਿਆਨ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਿਸ ਤਾਰੀਖ਼ ਨੂੰ ਹੋਵੇਗੀ

PunjabKesari

ਇਸ ਤੋਂ ਬਾਅਦ ਹੋਰ ਲੋਕ ਸੱਦੇ ਗਏ ਅਤੇ ਸਕੂਲ ਵੈਨ ਨੂੰ ਧੱਕਾ ਲਾ ਕੇ ਬਾਹਰ ਕੱਢਿਆ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੰਡਰ ਬ੍ਰਿਜ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਇਹ ਹਾਲਾਤ ਪੈਦਾ ਹੋ ਰਹੇ ਹਨ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News