ਸਕੂਲ ਪੱਧਰ ’ਤੇ ਬਨਣਗੀਆਂ ਕਮੇਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Saturday, Aug 28, 2021 - 06:39 PM (IST)

ਸਕੂਲ ਪੱਧਰ ’ਤੇ ਬਨਣਗੀਆਂ ਕਮੇਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਕਿਤਾਬਾਂ ਦੀ ਖਰੀਦ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਦੀਆਂ ਸਿਫਾਰਸ਼ ਕੀਤੀਆਂ ਕਿਤਾਬਾਂ ਵਿਚੋਂ ਹੀ ਖਰੀਦ ਕਰਨ ਤੋਂ ਇਲਾਵਾ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਕੀਤੀਆਂ ਕੁਝ ਤਬਦੀਲੀਆਂ

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਆਕਰਸ਼ਿਤ ਕਰਨ ਲਈ ਰੰਗਦਾਰ ਅਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਵਲੋਂ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਊਂਟ ਲੈਣ, ਨੈਸ਼ਨਲ ਬੁੱਕ ਟਰੱਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫ਼ੀਸਦੀ ਡਿਸਕਾਊਂਟ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਨਵੀਂਆਂ ਪੁਸਤਕਾਂ ਹੀ ਖਰੀਦਣ ਲਈ ਹੀ ਆਖਿਆ ਗਿਆ ਹੈ।  

ਇਹ ਵੀ ਪੜ੍ਹੋ : ਕਾਂਗਰਸ ’ਚ ਵਧੇ ‘ਸਿਆਸੀ ਪਾਰੇ’ ਦਰਮਿਆਨ ਪਰਗਟ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News