ਪੰਜਾਬ ਦੇ ਸਕੂਲਾਂ ਤੋਂ ਬਾਅਦ ਹੁਣ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ 'ਚ ਵੀ ਛੁੱਟੀਆਂ ਦਾ ਐਲਾਨ
Monday, Sep 01, 2025 - 11:15 AM (IST)

ਚੰਡੀਗੜ੍ਹ/ਪਾਤੜਾਂ (ਵੈੱਬ ਡੈੱਸਕ, ਸੁਖਦੀਪ ਸਿੰਘ ਮਾਨ) : ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ/ਕਾਲਜਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਅਧਿਕਾਰੀਆਂ ਤੋਂ ਮੰਗ ਲਈ ਰਿਪੋਰਟ
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e