ਸਕੂਲਾਂ ’ਚ ਮੁੜੇ ਪੁਰਾਣੇ ਦਿਨ, ਸਿੱਖਿਆ ਵਿਭਾਗ ਨੇ ਆਖਰੀ ਸ਼ਨੀਵਾਰ ਸਬੰਧੀ ਜਾਰੀ ਕੀਤਾ ਇਹ ਹੁਕਮ
Wednesday, Dec 07, 2022 - 02:18 AM (IST)
ਲੁਧਿਆਣਾ (ਵਿੱਕੀ)-ਲੱਗਭਗ 2 ਦਹਾਕੇ ਪਹਿਲਾਂ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਮੰਚ ਪ੍ਰਦਾਨ ਕਰਨ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਮਹੀਨੇ ਦੇ ਕਿਸੇ ਇਕ ਦਿਨ ਬਾਲ ਸਭਾ ਦਾ ਆਯੋਜਨ ਕੀਤਾ ਜਾਂਦਾ ਸੀ, ਜਿਸ ਵਿਚ ਵਿਦਿਆਰਥੀਆਂ ਵੱਲੋਂ ਗੀਤ-ਸੰਗੀਤ ਤੇ ਹੋਰ ਕਲਾਤਮਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ’ਚ ਹਿੱਸਾ ਲਿਆ ਜਾਂਦਾ ਸੀ। ਸਮੇਂ ਦੇ ਨਾਲ-ਨਾਲ ਸਰਕਾਰੀ ਸਕੂਲਾਂ ’ਚ ਇਨ੍ਹਾਂ ਬਾਲ ਸਭਾਵਾਂ ਦਾ ਆਯੋਜਨ ਬੰਦ ਕਰ ਦਿੱਤਾ ਗਿਆ ਪਰ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਸ਼ਾਸਤਰੀਆਂ ਦੇ ਨਾਲ-ਨਾਲ ਸਕੂਲ ਦੇ ਅਧਿਕਾਰੀਆਂ ਵੱਲੋਂ ਸਕੂਲਾਂ ’ਚ ਫਿਰ ਤੋਂ ਬਾਲ ਸਭਾਵਾਂ ਆਯੋਜਿਤ ਕਰਨ ਦੀ ਮੰਗ ਲਗਾਤਾਰ ਚੁੱਕੀ ਜਾ ਰਹੀ ਸੀ, ਜਿਸ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਭਰ ਦੇ ਸਾਰੇ ਅੱਪਰ ਪ੍ਰਾਇਮਰੀ ਸਕੂਲਾਂ (ਛੇਵੀਂ ਤੋਂ 12ਵੀਂ ਕਲਾਸ) ਤੱਕ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਆਖਰੀ ਦੋ ਪੀਰੀਅਡਸ ’ਚ ਬਾਲ ਸਭਾ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਐਂਟੀ ਡ੍ਰੰਕਨ ਡਰਾਈਵ ਨਾਕਿਆਂ ਦਾ ਦੌਰ ਹੋਵੇਗਾ ਸ਼ੁਰੂ
ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਇਸ ਸਬੰਧ ’ਚ ਜਾਰੀ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਵਿੱਦਿਅਕ ਕੈਲੰਡਰ ’ਚ ਕਲਾਸ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਬਾਲ ਸਭਾ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਆਖਰੀ 2 ਪੀਰੀਅਡਸ ’ਚ ਆਯੋਜਿਤ ਕੀਤੀ ਜਾਵੇਗੀ ਪਰ ਦੇਖਣ ’ਚ ਆਇਆ ਹੈ ਕਿ ਵਿਦਿਆਰਥੀਆਂ ਲਈ ਬਾਲ ਸਭਾ ਨੂੰ ਸੰਜੀਦਗੀ ਨਾਲ ਆਯੋਜਿਤ ਨਹੀਂ ਕੀਤਾ ਜਾ ਰਿਹਾ ਹੈ। ਇਸ ਲਈ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸੂਬੇ ਦੇ ਸਾਰੇ ਸਕੂਲਾਂ ਬਾਲ ਸਭਾ ਦਾ ਜ਼ਰੂਰੀ ਆਯੋਜਨ ਕੀਤਾ ਜਾਵੇ ਤਾਂ ਵਿਦਿਅਰਥੀਆਂ ਦਾ ਸਰਵਪੱਖੀ ਵਿਕਾਸ ਹੋਵੇ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਆਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ ਲਾਭ