ਸਕੂਲਾਂ ਦੇ ਪ੍ਰੀਖਿਆ ਕੇਂਦਰ ਬਦਲਣ ਦਾ ਵਿਰੋਧ
Wednesday, Feb 07, 2018 - 10:01 AM (IST)

ਫ਼ਰੀਦਕੋਟ (ਹਾਲੀ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੋਣ ਵਾਲੀਆਂ ਮਾਰਚ-2018 ਪ੍ਰੀਖਿਆਵਾਂ ਲਈ ਸਕੂਲਾਂ ਦੇ ਪ੍ਰੀਖਿਆ ਕੇਂਦਰ ਬਦਲ ਕੇ ਦੂਜੇ ਸਕੂਲਾਂ 'ਚ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਦੀਆਂ ਤਿੰਨ ਪ੍ਰਾਈਵੇਟ ਸਕੂਲ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਸਮੇਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਮਜਬੂਰਨ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਸਮੇਤ ਮਾਪਿਆਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ। ਪੰਜਾਬ ਦੀਆਂ ਤਿੰਨ ਪ੍ਰਾਈਵੇਟ ਸਕੂਲ ਜਥੇਬੰਦੀਆਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮੰਗ-ਪੱਤਰ ਦਿੱਤਾ ਗਿਆ।
ਇਸ ਮੌਕੇ ਪੰਜਾਬ ਇੰਡੀਪੈਂਡੇਂਟ ਸਕੂਲ ਅਲਾਈਸ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਬੋਰਡ ਵੱਲੋਂ, ਜੋ ਨਾਦਰਸ਼ਾਹੀ ਫਰਮਾਨ ਸੁਣਾਇਆ ਗਿਆ ਹੈ, ਉਸ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਸਰਕਾਰ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨਾ ਚਾਹੁੰਦੀ ਹੈ। ਪ੍ਰੀਖਿਆ ਕੇਂਦਰਾਂ ਦੀ ਸ਼ਿਫਟਿੰਗ ਕਾਰਨ ਬੱਚਿਆਂ ਦੇ ਮਾਪਿਆਂ ਨੂੰ ਮਾਨਸਿਕ ਪ੍ਰੇਸ਼ਾਨੀ ਝੱਲਣੀ ਪਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੀ ਨੀਤੀ ਨਾ ਬਦਲੀ ਤਾਂ ਤਰਨਤਾਰਨ ਵਿਖੇ ਪ੍ਰਾਈਵੇਟ ਸਕੂਲਾਂ ਦੀ ਸੰਘਰਸ਼ ਕਮੇਟੀ ਸਮੇਤ ਤਿੰਨ ਜਥੇਬੰਦੀਆਂ ਦੀ ਕੋਰ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਬੈਠਕ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਨੂੰ ਰੋਕਿਆ ਜਾ ਸਕੇ।