ਸਕੂਲ ’ਚ ਸਾਢੇ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ, ਮਾਪਿਆਂ ਵੱਲੋਂ ਨੈਸ਼ਨਲ ਹਾਈਵੇ ਜਾਮ

Friday, Apr 01, 2022 - 09:10 PM (IST)

ਸਕੂਲ ’ਚ ਸਾਢੇ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ, ਮਾਪਿਆਂ ਵੱਲੋਂ ਨੈਸ਼ਨਲ ਹਾਈਵੇ ਜਾਮ

ਗੁਰਦਾਸਪੁਰ (ਜੀਤ ਮਠਾਰੂ) : ਅੱਜ ਸ਼ਹਿਰ ਦੇ ਬਾਹਰਵਾਰ ਇਕ ਪ੍ਰਾਈਵੇਟ ਸਕੂਲ ’ਚ ਪੜ੍ਹਦੀ ਸਾਢੇ 4 ਸਾਲ ਦੀ ਲੜਕੀ ਨਾਲ ਜਬਰ-ਜ਼ਿਨਾਹ ਹੋਣ ਕਾਰਨ ਰੋਹ ’ਚ ਆਏ ਬੱਚੀ ਦੇ ਮਾਪਿਆਂ ਤੇ ਕਰੀਬੀਆਂ ਨੇ ਨੈਸ਼ਨਲ ਹਾਈਵੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਸਾਰਾ ਦਿਨ ਆਵਾਜਾਈ ਠੱਪ ਰੱਖੀ। ਮੌਕੇ ’ਤੇ ਪਹੁੰਚੇ ਪੁਲਸ ਦੇ ਉੱਚ ਅਧਿਕਾਰੀਆਂ ਦੇ ਕਈ ਵਾਰ ਸਮਝਾਉਣ ਦੇ ਬਾਵਜੂਦ ਬੱਚੀ ਦੇ ਮਾਪਿਆਂ ਨੇ ਦੋਸ਼ੀ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : 2 ਨਾਬਾਲਗ ਲੜਕੀਆਂ ਨੇ ਕਥਿਤ ਪ੍ਰੇਮੀਆਂ ’ਤੇ ਲਾਇਆ ਜਬਰ-ਜ਼ਿਨਾਹ ਦਾ ਦੋਸ਼

PunjabKesari

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਸਮੇਤ ਹੋਰ ਕਈ ਪਾਰਟੀਆਂ ਦੇ ਆਗੂ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਪੀੜਤ ਬੱਚੀ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੋਸ਼ੀ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਜਾਣਕਾਰੀ ਦਿੰਦਿਆਂ ਪੀੜਤ ਬੱਚੀ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਸਾਢੇ 4 ਸਾਲ ਦੀ ਬੱਚੀ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਸਕੂਲ ’ਚ ਐੱਲ. ਕੇ. ਜੀ. ਜਮਾਤ ’ਚ ਪੜ੍ਹਦੀ ਹੈ। ਬੀਤੇ ਕੱਲ੍ਹ ਉਸ ਦੀ ਮਾਤਾ ਉਸ ਨੂੰ ਕਰੀਬ 2.30 ਵਜੇ ਸਕੂਲ ਤੋਂ ਘਰ ਲੈ ਕੇ ਗਈ ਤੇ ਜਾ ਕੇ ਸੌਂ ਗਈ। ਰਾਤ ਨੂੰ ਬੱਚੀ ਨੇ ਆਪਣੀ ਮਾਤਾ ਨੂੰ ਦੱਸਿਆ ਕਿ ਉਸ ਦੇ ਦਰਦ ਹੋ ਰਹੀ ਹੈ, ਜਦ ਉਸ ਦੀ ਮਾਤਾ ਨੇ ਦੇਖਿਆ ਤਾਂ ਬੱਚੀ ਦੇ ਗੁਪਤ ਅੰਗ ’ਚੋਂ ਖੂਨ ਨਿਕਲ ਰਿਹਾ ਸੀ, ਜਿਸ ਤੋਂ ਬਾਅਦ ਬੱਚੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਮਾਪਿਆਂ ਨੇ ਕਿਹਾ ਕਿ ਬੱਚੀ ਨੇ ਦੱਸਿਆ ਸੀ ਕਿ ਉਸ ਨਾਲ ਸਕੂਲ ’ਚ ਗਲਤ ਹਰਕਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਕਿਹਾ ਕਿ ਪੀੜਤ ਬੱਚੀ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਸਕੂਲ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਅਜੇ ਤੱਕ ਇਹ ਸਪੱਸ਼ਟ ਨਹੀ ਹੋਇਆ ਕਿ ਬੱਚੀ ਨਾਲ ਗਲਤ ਹਰਕਤ ਕਿੱਥੇ ਹੋਈ ਹੈ ਤੇ ਕਿਸ ਨੇ ਕੀਤੀ? ਅਜੇ ਅਣਪਛਾਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਦੇਰ ਸ਼ਾਮ ਤੱਕ ਬੱਚੇ ਦੇ ਮਾਪੇ ਹਾਈਵੇ ’ਤੇ ਡਟੇ ਰਹੇ।


author

Harnek Seechewal

Content Editor

Related News