ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

Thursday, Aug 20, 2026 - 04:37 PM (IST)

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਚੰਡੀਗੜ੍ਹ (ਵੈੱਬ ਡੈਸਕ)- ਕੌਮੀ ਇਨਸਾਫ਼ ਮੋਰਚੇ ਵੱਲੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਯਾਨੀ ਕਿ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ। ਇਸ ਵਿਚਾਲੇ ਲੋਕਾਂ ਦੇ ਮਨਾਂ 'ਚ ਬੰਦ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ ਵੱਡੀ ਚਿਤਾਵਨੀ

PunjabKesari

ਪੰਜਾਬ ਬੰਦ ਦੌਰਾਨ ਜਿੱਥੇ ਬਾਜ਼ਾਰ ਅਤੇ ਜਨਤਕ ਆਵਾਜਾਈ ਬੰਦ ਰਹੇਗੀ, ਉਥੇ ਸਕੂਲ ਹੀ ਸਕੂਲ ਖੁੱਲ੍ਹਣ ਜਾਂ ਬੰਦ ਹੋਣ ਨੂੰ ਲੈ ਕੇ ਲੋਕਾਂ ਵਿਚ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਜਾਂ ਬੰਦ ਹੋਣ ਸਬੰਧੀ ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ। ਹਰਜੋਤ ਬੈਂਸ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸਪੱਸ਼ਟ ਕੀਤਾ ਕਿ ਕੱਲ੍ਹ ਪੰਜਾਬ ਦੇ ਸਕੂਲਾਂ 'ਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ।

ਦਰਅਸਲ ਕੁਝ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ 'ਤੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਮੁਹਾਲੀ, ਖਰੜ ਦੇ ਜ਼ਿਆਦਾਤਰ ਸਕੂਲਾਂ 'ਚ ਕੱਲ੍ਹ ਛੁੱਟੀ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਪ੍ਰਾਈਵੇਟ ਸਕੂਲਾਂ ਦੀ ਮੀਟਿੰਗ ਤੋਂ ਬਾਅਦ ਕੱਲ੍ਹ ਸਕੂਲ ਬੰਦ ਰੱਖਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਥੇ ਦੱਸ ਦੇਈਏ ਕਿ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਬੰਦ ਸਮੇਂ ਸੜਕੀ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਨੂੰ ਧਿਆਨ 'ਚ ਰੱਖਦਿਆਂ ਸੱਤ ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।

ਕੀ ਖੁੱਲ੍ਹਾ ਕੀ ਬੰਦ

ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਸਰਕਾਰੀ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਸਕੂਲ ਦੀ ਛੁੱਟੀ ਬਾਰੇ ਮੰਤਰੀ ਹਰਜੋਤ ਬੈਂਸ ਨੇ ਸੱਪਸ਼ਟ ਕਰ ਦਿੱਤਾ ਹੈ ਕਿ ਕੱਲ੍ਹ ਪੰਜਾਬ ਦੇ ਸਕੂਲਾਂ 'ਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ। ਉਥੇ ਹੀ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ 'ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News