ਪੰਜਾਬ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਅਪਡੇਟ, ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

Sunday, Jul 16, 2023 - 06:29 PM (IST)

ਪੰਜਾਬ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਅਪਡੇਟ, ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਚੰਡੀਗੜ੍ਹ : ਭਾਰੀ ਮੀਂਹ ਕਾਰਣ ਬੰਦ ਕੀਤੇ ਗਏ ਪੰਜਾਬ ਦੇ ਸਾਰੇ ਸਕੂਲ ਕੱਲ ਸੋਮਵਾਰ 17 ਜੁਲਾਈ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਮੰਤਰੀ ਨੇ ਆਖਿਆ ਹੈ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਅਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। 

ਇਹ ਵੀ ਪੜ੍ਹੋ : ਪਟਿਆਲਾ ਦੀ ਵੱਡੀ ਨਦੀ ’ਚ ਡੁੱਬਿਆ 16 ਸਾਲਾ ਬੱਚਾ, ਪੈ ਗਿਆ ਚੀਕ-ਚਿਹਾੜਾ

ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ’ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।  

ਇਹ ਵੀ ਪੜ੍ਹੋ : ਫਰਜ਼ੀ ਦਸਤਾਵੇਜ਼ਾਂ ਰਾਹੀਂ ਪੰਜਾਬ ਪੁਲਸ ਤੇ ਪਾਸਪੋਰਟ ਦਫ਼ਤਰ ’ਚ ਨੌਕਰੀਆਂ ਹਾਸਲ ਕਰਨ ਦਾ ਖ਼ੁਲਾਸਾ

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਨ੍ਹਾਂ ਹੀ ਸਕੂਲਾਂ ਵਿਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

ਇਹ ਵੀ ਪੜ੍ਹੋ : ਸਰਕਾਰਾਂ ਹੋਈਆਂ ਸੀ ਬੇਵੱਸ, ‘ਕੁਦਰਤ’ ਨੇ ਕੀਤੀ ਜੁਰਅਤ, ਸਾਫ ਹੋਇਆ ਬੁੱਢਾ ਦਰਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News