ਡੀ. ਸੀ. ਨੇ ਸਕੂਲਾਂ ਦਾ ਸਮਾਂ ਬਦਲਣ ਦੇ ਦਿੱਤੇ ਨਿਰਦੇਸ਼
Wednesday, Jan 17, 2018 - 11:39 AM (IST)

ਜਲੰਧਰ (ਅਮਿਤ, ਜਤਿੰਦਰ)— ਮੌਸਮ ਵਿਚ ਵਧਦੀ ਧੁੰਦ ਕਾਰਨ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜ਼ਿਲੇ ਦੇ ਸਰਕਾਰੀ ਤੇ ਅਰਧ ਸਰਕਾਰੀ ਅਤੇ ਨਿੱਜੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਮੰਗਲਵਾਰ ਨੂੰ ਜਾਰੀ ਹੁਕਮ ਵਿਚ ਡੀ. ਸੀ.-ਕਮ-ਜ਼ਿਲਾ ਮੈਜਿਸਟਰੇਟ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲੇ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੈਅ ਕੀਤਾ ਹੈ ਪਰ ਸਕੂਲ ਬੰਦ ਹੋਣ ਦਾ ਸਮਾਂ ਸਬੰਧਤ ਸਕੂਲਾਂ ਦੇ ਅਨੁਸਾਰ ਹੋਵੇਗਾ।