ਪੰਜਾਬ 'ਚ 9 ਦਸੰਬਰ ਨੂੰ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ
Thursday, Dec 08, 2022 - 09:28 PM (IST)

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ ਕੀਤਾ ਹੈ। ਮੰਤਰੀ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ ਨੂੰ ਛੁੱਟੀ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਸਿਲੰਡਰ ਫਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 60 ਲੋਕ ਝੁਲਸੇ, 2 ਸਾਲਾ ਬੱਚੇ ਦੀ ਮੌਤ
ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲ੍ਹਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ।