ਪੰਜਾਬ ਦੇ ਇਸ ਜ਼ਿਲ੍ਹੇ ''ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
Sunday, Sep 07, 2025 - 03:24 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ੍ਹ 8 ਸਤੰਬਰ ਨੂੰ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਫ਼ੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਖੁਦ ਇਮਾਰਤਾਂ ਦੀ ਜਾਂਚ ਕਰਕੇ ਲਿਖਤੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਭੇਜਣ। ਜੇ ਇਮਾਰਤਾਂ ਸੁਰੱਖਿਅਤ ਪਾਈਆਂ ਗਈਆਂ ਤਾਂ 9 ਸਤੰਬਰ ਤੋਂ ਸਕੂਲ ਖੋਲ੍ਹੇ ਜਾਣਗੇ। ਹਾਲਾਂਕਿ ਹੜ੍ਹ ਪ੍ਰਭਾਵਿਤ ਇਲਾਕਿਆਂ—ਰਮਦਾਸ, ਅਜਨਾਲਾ ਅਤੇ ਲੋਪੋਕੇ—ਦੇ ਸਕੂਲ ਅਗਲੀ ਸੂਚਨਾ ਤੱਕ ਬੰਦ ਰਹਿਣਗੇ। ਇਨ੍ਹਾਂ ਖੇਤਰਾਂ ਵਿੱਚ ਇਮਾਰਤਾਂ ਦੇ ਨਾਲ ਸਕੂਲਾਂ ਤੱਕ ਜਾਣ ਵਾਲੇ ਰਸਤੇ ਦੀ ਵੀ ਜਾਂਚ ਲਾਜ਼ਮੀ ਕਰਨੀ ਹੋਵੇਗੀ। ਰਿਪੋਰਟ ਮਿਲਣ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ
ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਬੱਚੇ, ਜੋ ਹੋਰ ਇਲਾਕਿਆਂ ਵਿੱਚ ਅਸਥਾਈ ਤੌਰ 'ਤੇ ਰਹਿ ਰਹੇ ਹਨ, ਨੇੜਲੇ ਸਕੂਲਾਂ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸੰਬੰਧੀ ਹੁਕਮ ਸਕੂਲਾਂ ਨੂੰ ਭੇਜੇ ਜਾ ਚੁੱਕੇ ਹਨ ਤਾਂ ਜੋ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਕੂਲ ਸੁਰੱਖਿਅਤ ਹਨ ਪਰ ਸਾਵਧਾਨੀ ਵਜੋਂ ਪੂਰੀ ਸਫ਼ਾਈ, ਸੈਨਿਟਾਈਜ਼ੇਸ਼ਨ ਅਤੇ ਸੁਰੱਖਿਆ ਦੀ ਜਾਂਚ ਤੋਂ ਬਾਅਦ ਹੀ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ-ਪੰਜਾਬ 'ਚ 8, 9, 10 ਸਤੰਬਰ ਲਈ ਮੌਸਮ ਨੂੰ ਲੈ ਕੇ ਵੱਡੀ UPDATE, ਜਾਣੋ ਵਿਭਾਗ ਦੀ ਜਾਣਕਾਰੀ
9 ਸਤੰਬਰ ਤੋਂ ਜ਼ਿਲ੍ਹੇ ਦੇ ਵੱਧ ਸਕੂਲ ਖੁੱਲਣਗੇ, ਪਰ ਅਜਨਾਲਾ-1, ਅਜਨਾਲਾ-2, ਚੋਗਾਵਾਂ-1 ਅਤੇ ਚੋਗਾਵਾਂ-2 ਬਲੌਕਾਂ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਸਕੂਲਾਂ ਨੂੰ ਪ੍ਰਮਾਣਪੱਤਰ ਜਾਰੀ ਕਰਨਾ ਲਾਜ਼ਮੀ ਹੋਵੇਗਾ ਕਿ ਇਮਾਰਤ ਸੁਰੱਖਿਅਤ ਹੈ ਅਤੇ ਪ੍ਰੰਗਣ ਵਿੱਚ ਕੋਈ ਖ਼ਤਰਾ ਨਹੀਂ। ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵੱਲੋਂ ਇਹ ਸਰਟੀਫਿਕੇਟ ਬਲੌਕ ਸਿੱਖਿਆ ਅਧਿਕਾਰੀ ਨੂੰ ਅਤੇ ਪ੍ਰਾਈਮਰੀ ਸਕੂਲਾਂ ਵੱਲੋਂ ਬਲੌਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਨੂੰ ਭੇਜਣਾ ਹੋਵੇਗਾ।
ਇਹ ਵੀ ਪੜ੍ਹੋ-ਕਹਿਰ ਓ ਰੱਬਾ: ਅਮਰੀਕਾ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਪ੍ਰਮਾਣਪੱਤਰ ਕਿਸੇ ਵੀ ਸਕੂਲ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਕੋਈ ਸਮੱਸਿਆ ਆਈ ਤਾਂ ਇਸ ਦੀ ਜ਼ਿੰਮੇਵਾਰੀ ਸੰਬੰਧਤ ਸਕੂਲ ਪ੍ਰਬੰਧਕ ਦੀ ਹੋਵੇਗੀ। ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਡੀ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8