ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
Sunday, Jan 18, 2026 - 02:34 PM (IST)
ਚੰਡੀਗੜ੍ਹ: ਪੰਜਾਬ ਵਿਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਯੂ. ਟੀ. ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲ 19 ਜਨਵਰੀ ਤੋਂ ਦੁਬਾਰਾ ਖੁੱਲ੍ਹਣਗੇ। ਦੱਸ ਦੇਈਏ ਸਾਰੇ ਸਕੂਲਾਂ ਦਾ ਸਮਾਂ ਸ਼ਿਫਟਾਂ ਦੇ ਹਿਸਾਬ ਨਾਲ ਬਦਲਿਆ ਗਿਆ ਹੈ। ਇਹ ਨਵਾਂ ਸਮਾਂ 23 ਜਨਵਰੀ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਸਿੰਗਲ ਸ਼ਿਫਟ ਵਾਲੇ ਵਿਦਿਆਰਥੀ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 2.30 ਵਜੇ ਤੱਕ ਸਕੂਲ ’ਚ ਰਹਿਣਗੇ ਜਦੋਂ ਕਿ ਸਟਾਫ ਦਾ ਸਮਾਂ ਸਵੇਰੇ 8.45 ਤੋਂ ਦੁਪਹਿਰ 2.45 ਵਜੇ ਤਕ ਹੋਵੇਗਾ। ਡਬਲ ਸ਼ਿਫਟ ’ਚ ਵਿਦਿਆਰਥੀ ਸਵੇਰ ਦੀ ਸ਼ਿਫਟ ’ਚ (6ਵੀਂ ਤੋਂ ਉੱਪਰ ਵਾਲੀਆਂ ਕਲਾਸਾਂ) ਸਵੇਰੇ 9 ਵਜੇ ਤੋਂ ਦੁਪਹਿਰ 1.45 ਵਜੇ ਤੱਕ ਅਤੇ ਸਟਾਫ ਸਵੇਰੇ 8.45 ਤੋਂ ਦੁਪਹਿਰ 2.45 ਵਜੇ ਤਕ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਸ਼ਾਮ ਦੀ ਸ਼ਿਫਟ ’ਚ ਪਹਿਲੀ ਤੋਂ 5 ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀ ਦੁਪਹਿਰ 1.15 ਤੋਂ ਸ਼ਾਮ 4.30 ਵਜੇ ਤਕ ਜਦੋਂਕਿ ਸਟਾਫ ਦਾ ਸਮਾਂ ਸਵੇਰੇ 10.40 ਤੋਂ ਸ਼ਾਮ 4.40 ਤਕ ਰਹੇਗਾ। ਇਹ ਹੁਕਮ 23 ਜਨਵਰੀ ਤਕ ਜਾਰੀ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਕੱਲ੍ਹ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
